13ਪਰ ਉਸ ਦੇ ਵਾਅਦੇ ਨੂੰ ਪੂਰਾ ਕਰਦੇ ਹੋਏ ਅਸੀਂ ਇੱਕ ਨਵੇਂ ਸਵਰਗ ਅਤੇ ਇੱਕ ਨਵੀਂ ਧਰਤੀ ਦੀ ਉਡੀਕ ਕਰ ਰਹੇ ਹਾਂ, ਜਿੱਥੇ ਧਾਰਮਿਕਤਾ ਵੱਸਦੀ ਹੈ।
14ਇਸ ਲਈ ਫਿਰ, ਹੇ ਮੇਰੇ ਪਿਆਰੇ ਮਿੱਤਰੋ, ਕਿਉਂਕਿ ਤੁਸੀਂ ਇਸ ਦੀ ਉਡੀਕ ਕਰ ਰਹੇ ਹੋ, ਤਾਂ ਕੋਸ਼ਿਸ਼ ਕਰੋ ਕਿ ਤੁਸੀਂ ਸ਼ਾਂਤੀ ਨਾਲ ਉਹ ਦੇ ਅੱਗੇ ਨਿਰਮਲ ਅਤੇ ਨਿਰਦੋਸ਼ ਠਹਿਰੋ।
15ਯਾਦ ਰੱਖੋ ਕਿ ਸਾਡੇ ਪ੍ਰਭੂ ਦੇ ਧੀਰਜ ਦਾ ਮਤਲਬ ਮੁਕਤੀ ਹੈ, ਜਿਵੇਂ ਸਾਡੇ ਪਿਆਰੇ ਭਰਾ ਪੌਲੁਸ ਨੇ ਵੀ ਤੁਹਾਨੂੰ ਉਸ ਸਿਆਣਪ ਨਾਲ ਆਪਣੇ ਪੱਤਰ ਵਿੱਚ ਲਿਖਿਆ ਸੀ ਜੋ ਪਰਮੇਸ਼ਵਰ ਨੇ ਉਸ ਨੂੰ ਦਿੱਤਾ ਸੀ।
16ਜਿਵੇਂ ਉਸ ਨੇ ਆਪਣੀਆਂ ਸਾਰੀਆਂ ਪੱਤ੍ਰੀਆਂ ਵਿੱਚ ਉਨ੍ਹਾਂ ਦੇ ਵਿਖੇ ਲਿਖਿਆ ਹੈ ਅਤੇ ਉਨ੍ਹਾਂ ਵਿੱਚ ਕਈਆਂ ਗੱਲਾਂ ਦਾ ਸਮਝਣਾ ਔਖਾ ਹੈ, ਜਿਨ੍ਹਾਂ ਨੂੰ ਅਗਿਆਨੀ ਅਤੇ ਡੋਲਣ ਵਾਲੇ ਲੋਕ ਆਪਣੀ ਬਰਬਾਦੀ ਲਈ ਮਰੋੜ ਦੇ ਹਨ, ਜਿਵੇਂ ਉਹ ਹੋਰਨਾਂ ਪਵਿੱਤਰ ਸ਼ਾਸਤਰਾਂ ਦੀ ਲਿਖਤਾਂ ਨੂੰ ਵੀ ਕਰਦੇ ਹਨ।
17ਇਸ ਲਈ, ਹੇ ਮੇਰੇ ਪਿਆਰੇ ਮਿੱਤਰੋ, ਕਿਉਂਕਿ ਤੁਹਾਨੂੰ ਪਹਿਲਾਂ ਹੀ ਚੇਤਾਵਨੀ ਦਿੱਤੀ ਗਈ ਹੈ, ਤਾਂ ਜੋ ਤੁਸੀਂ ਆਪਣੀ ਚੌਕਸੀ ਕਰੋ ਜੋ ਕਿਤੇ ਇਹ ਨਾ ਹੋਵੇ ਜੋ ਦੁਸ਼ਟਾਂ ਦੀ ਭੁੱਲ ਨਾਲ ਧੋਖਾ ਖਾ ਕੇ ਆਪਣੀ ਦ੍ਰਿੜ੍ਹਤਾ ਤੋਂ ਡਿੱਗ ਪਓ।