2 ਪਤਰਸ 3

ਮੈਂ ਚਾਹੁੰਦਾ ਹਾਂ ਕਿ ਤੁਸੀਂ ਪਵਿੱਤਰ ਨਬੀਆਂ ਦੁਆਰਾ ਪਿਛਲੇ ਸਮੇਂ ਵਿੱਚ ਬੋਲੇ ਗਏ ਸ਼ਬਦਾਂ ਅਤੇ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਦੀ ਆਗਿਆ ਨੂੰ ਜਿਹੜੀ ਤੁਹਾਡੇ ਰਸੂਲਾਂ ਦੇ ਰਾਹੀਂ ਦਿੱਤੀਆਂ ਗਈਆ ਹਨ, ਯਾਦ ਰੱਖੋ।

2 Peter 3:2 (UKJV) That all of you may be mindful of the words which were spoken before by the holy prophets, and of the commandment of us the apostles of the Lord and Saviour:

1ਹੇ ਮੇਰੇ ਪਿਆਰੇ ਮਿੱਤਰੋ, ਇਹ ਹੁਣ ਤੁਹਾਡੇ ਲਈ ਮੇਰੀ ਦੂਜੀ ਚਿੱਠੀ ਹੈ। ਮੈਂ ਉਨ੍ਹਾਂ ਦੋਹਾਂ ਵਿੱਚ ਤੁਹਾਨੂੰ ਸਿਹਤਮੰਦ ਸੋਚ ਲਈ ਉਤਸ਼ਾਹਿਤ ਕਰਨ ਲਈ ਯਾਦ ਪੱਤਰ ਵਜੋਂ ਲਿਖਿਆ ਹੈ।

2ਮੈਂ ਚਾਹੁੰਦਾ ਹਾਂ ਕਿ ਤੁਸੀਂ ਪਵਿੱਤਰ ਨਬੀਆਂ ਦੁਆਰਾ ਪਿਛਲੇ ਸਮੇਂ ਵਿੱਚ ਬੋਲੇ ਗਏ ਸ਼ਬਦਾਂ ਅਤੇ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਦੀ ਆਗਿਆ ਨੂੰ ਜਿਹੜੀ ਤੁਹਾਡੇ ਰਸੂਲਾਂ ਦੇ ਰਾਹੀਂ ਦਿੱਤੀਆਂ ਗਈਆ ਹਨ, ਯਾਦ ਰੱਖੋ।

3ਸਭ ਤੋਂ ਵੱਧ, ਤੁਹਾਨੂੰ ਇਹ ਸਮਝਣਾ ਚਾਹੀਦਾ ਹੈ ਕਿ ਆਖਰੀ ਦਿਨਾਂ ਵਿੱਚ ਮਖੌਲ ਉਡਾਉਣ ਵਾਲੇ ਆਉਣਗੇ, ਜਿਹੜੇ ਆਪਣੀਆਂ ਬੁਰੀਆਂ ਇੱਛਾਵਾਂ ਦੇ ਅਨੁਸਾਰ ਚੱਲਣਗੇ।

4ਉਹ ਕਹਿਣਗੇ, “ਕਿ ਉਹ ਦੇ ਆਉਣ ਦਾ ਵਾਇਦਾ ਕਿੱਥੇ ਹੈ ਜੋ ਉਸ ਨੇ ਕੀਤਾ ਸੀ? ਜਦੋਂ ਤੋਂ ਸਾਡੇ ਪੁਰਖਿਆਂ ਦੀ ਮੌਤ ਹੋਈ ਹੈ, ਸਭ ਕੁਝ ਉਸੇ ਤਰ੍ਹਾਂ ਚਲਦਾ ਆ ਰਿਹਾ ਹੈ ਜਿਵੇਂ ਸ੍ਰਿਸ਼ਟੀ ਦੇ ਅਰੰਭ ਤੋਂ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.