2 ਪਤਰਸ 3

ਉਹ ਕਹਿਣਗੇ, “ਕਿ ਉਹ ਦੇ ਆਉਣ ਦਾ ਵਾਇਦਾ ਕਿੱਥੇ ਹੈ ਜੋ ਉਸ ਨੇ ਕੀਤਾ ਸੀ? ਜਦੋਂ ਤੋਂ ਸਾਡੇ ਪੁਰਖਿਆਂ ਦੀ ਮੌਤ ਹੋਈ ਹੈ, ਸਭ ਕੁਝ ਉਸੇ ਤਰ੍ਹਾਂ ਚਲਦਾ ਆ ਰਿਹਾ ਹੈ ਜਿਵੇਂ ਸ੍ਰਿਸ਼ਟੀ ਦੇ ਅਰੰਭ ਤੋਂ ਹੈ।”

2 Peter 3:4 (UKJV) And saying, Where is the promise of his coming? for since the fathers fell asleep, all things continue as they were from the beginning of the creation.

2ਮੈਂ ਚਾਹੁੰਦਾ ਹਾਂ ਕਿ ਤੁਸੀਂ ਪਵਿੱਤਰ ਨਬੀਆਂ ਦੁਆਰਾ ਪਿਛਲੇ ਸਮੇਂ ਵਿੱਚ ਬੋਲੇ ਗਏ ਸ਼ਬਦਾਂ ਅਤੇ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਦੀ ਆਗਿਆ ਨੂੰ ਜਿਹੜੀ ਤੁਹਾਡੇ ਰਸੂਲਾਂ ਦੇ ਰਾਹੀਂ ਦਿੱਤੀਆਂ ਗਈਆ ਹਨ, ਯਾਦ ਰੱਖੋ।

3ਸਭ ਤੋਂ ਵੱਧ, ਤੁਹਾਨੂੰ ਇਹ ਸਮਝਣਾ ਚਾਹੀਦਾ ਹੈ ਕਿ ਆਖਰੀ ਦਿਨਾਂ ਵਿੱਚ ਮਖੌਲ ਉਡਾਉਣ ਵਾਲੇ ਆਉਣਗੇ, ਜਿਹੜੇ ਆਪਣੀਆਂ ਬੁਰੀਆਂ ਇੱਛਾਵਾਂ ਦੇ ਅਨੁਸਾਰ ਚੱਲਣਗੇ।

4ਉਹ ਕਹਿਣਗੇ, “ਕਿ ਉਹ ਦੇ ਆਉਣ ਦਾ ਵਾਇਦਾ ਕਿੱਥੇ ਹੈ ਜੋ ਉਸ ਨੇ ਕੀਤਾ ਸੀ? ਜਦੋਂ ਤੋਂ ਸਾਡੇ ਪੁਰਖਿਆਂ ਦੀ ਮੌਤ ਹੋਈ ਹੈ, ਸਭ ਕੁਝ ਉਸੇ ਤਰ੍ਹਾਂ ਚਲਦਾ ਆ ਰਿਹਾ ਹੈ ਜਿਵੇਂ ਸ੍ਰਿਸ਼ਟੀ ਦੇ ਅਰੰਭ ਤੋਂ ਹੈ।”

5ਪਰ ਉਹ ਜਾਣ ਬੁੱਝ ਕੇ ਭੁੱਲ ਜਾਂਦੇ ਹਨ ਕਿ ਬਹੁਤ ਸਮਾਂ ਪਹਿਲਾਂ ਪਰਮੇਸ਼ਵਰ ਦੇ ਬਚਨ ਦੁਆਰਾ ਅਕਾਸ਼ ਰਚੇ ਗਏ ਅਤੇ ਧਰਤੀ ਪਾਣੀ ਤੋਂ ਬਾਹਰ ਅਤੇ ਪਾਣੀ ਦੇ ਵਿੱਚ ਸਥਿਰ ਹੈ।

6ਇਨ੍ਹਾਂ ਪਾਣੀਆਂ ਦੁਆਰਾ ਉਸ ਸਮੇਂ ਦਾ ਸੰਸਾਰ ਪਾਣੀ ਵਿੱਚ ਡੁੱਬ ਕੇ ਨਾਸ਼ ਹੋ ਗਿਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.