3ਸਭ ਤੋਂ ਵੱਧ, ਤੁਹਾਨੂੰ ਇਹ ਸਮਝਣਾ ਚਾਹੀਦਾ ਹੈ ਕਿ ਆਖਰੀ ਦਿਨਾਂ ਵਿੱਚ ਮਖੌਲ ਉਡਾਉਣ ਵਾਲੇ ਆਉਣਗੇ, ਜਿਹੜੇ ਆਪਣੀਆਂ ਬੁਰੀਆਂ ਇੱਛਾਵਾਂ ਦੇ ਅਨੁਸਾਰ ਚੱਲਣਗੇ।
4ਉਹ ਕਹਿਣਗੇ, “ਕਿ ਉਹ ਦੇ ਆਉਣ ਦਾ ਵਾਇਦਾ ਕਿੱਥੇ ਹੈ ਜੋ ਉਸ ਨੇ ਕੀਤਾ ਸੀ? ਜਦੋਂ ਤੋਂ ਸਾਡੇ ਪੁਰਖਿਆਂ ਦੀ ਮੌਤ ਹੋਈ ਹੈ, ਸਭ ਕੁਝ ਉਸੇ ਤਰ੍ਹਾਂ ਚਲਦਾ ਆ ਰਿਹਾ ਹੈ ਜਿਵੇਂ ਸ੍ਰਿਸ਼ਟੀ ਦੇ ਅਰੰਭ ਤੋਂ ਹੈ।”
5ਪਰ ਉਹ ਜਾਣ ਬੁੱਝ ਕੇ ਭੁੱਲ ਜਾਂਦੇ ਹਨ ਕਿ ਬਹੁਤ ਸਮਾਂ ਪਹਿਲਾਂ ਪਰਮੇਸ਼ਵਰ ਦੇ ਬਚਨ ਦੁਆਰਾ ਅਕਾਸ਼ ਰਚੇ ਗਏ ਅਤੇ ਧਰਤੀ ਪਾਣੀ ਤੋਂ ਬਾਹਰ ਅਤੇ ਪਾਣੀ ਦੇ ਵਿੱਚ ਸਥਿਰ ਹੈ।
6ਇਨ੍ਹਾਂ ਪਾਣੀਆਂ ਦੁਆਰਾ ਉਸ ਸਮੇਂ ਦਾ ਸੰਸਾਰ ਪਾਣੀ ਵਿੱਚ ਡੁੱਬ ਕੇ ਨਾਸ਼ ਹੋ ਗਿਆ ਸੀ।
7ਉਸੇ ਸ਼ਬਦ ਦੁਆਰਾ ਵਰਤਮਾਨ ਅਕਾਸ਼ ਅਤੇ ਧਰਤੀ ਅੱਗ ਲਈ ਰੱਖੇ ਗਏ ਹਨ, ਅਤੇ ਨਿਆਂ ਦੇ ਦਿਨ ਅਤੇ ਅਧਰਮੀਆਂ ਦੇ ਵਿਨਾਸ਼ ਲਈ ਰੱਖੇ ਗਏ ਹਨ।