5ਪਰ ਉਹ ਜਾਣ ਬੁੱਝ ਕੇ ਭੁੱਲ ਜਾਂਦੇ ਹਨ ਕਿ ਬਹੁਤ ਸਮਾਂ ਪਹਿਲਾਂ ਪਰਮੇਸ਼ਵਰ ਦੇ ਬਚਨ ਦੁਆਰਾ ਅਕਾਸ਼ ਰਚੇ ਗਏ ਅਤੇ ਧਰਤੀ ਪਾਣੀ ਤੋਂ ਬਾਹਰ ਅਤੇ ਪਾਣੀ ਦੇ ਵਿੱਚ ਸਥਿਰ ਹੈ।
6ਇਨ੍ਹਾਂ ਪਾਣੀਆਂ ਦੁਆਰਾ ਉਸ ਸਮੇਂ ਦਾ ਸੰਸਾਰ ਪਾਣੀ ਵਿੱਚ ਡੁੱਬ ਕੇ ਨਾਸ਼ ਹੋ ਗਿਆ ਸੀ।
7ਉਸੇ ਸ਼ਬਦ ਦੁਆਰਾ ਵਰਤਮਾਨ ਅਕਾਸ਼ ਅਤੇ ਧਰਤੀ ਅੱਗ ਲਈ ਰੱਖੇ ਗਏ ਹਨ, ਅਤੇ ਨਿਆਂ ਦੇ ਦਿਨ ਅਤੇ ਅਧਰਮੀਆਂ ਦੇ ਵਿਨਾਸ਼ ਲਈ ਰੱਖੇ ਗਏ ਹਨ।
8ਪਰ ਇਸ ਇੱਕ ਗੱਲ ਨੂੰ ਨਾ ਭੁੱਲੋ, ਹੇ ਮੇਰੇ ਪਿਆਰੇ ਮਿੱਤਰੋ: ਪ੍ਰਭੂ ਦੇ ਅੱਗੇ ਇੱਕ ਦਿਨ ਇੱਕ ਹਜ਼ਾਰ ਸਾਲ ਵਰਗਾ ਹੈ, ਅਤੇ ਇੱਕ ਹਜ਼ਾਰ ਸਾਲ ਇੱਕ ਦਿਨ ਵਰਗਾ ਹੈ।
9ਪ੍ਰਭੂ ਆਪਣੇ ਵਾਅਦੇ ਨੂੰ ਨਿਭਾਉਣ ਵਿੱਚ ਢਿੱਲਾ ਨਹੀਂ ਹੈ, ਜਿਵੇਂ ਕਿ ਕੁਝ ਲੋਕ ਉਸ ਦੇ ਢਿੱਲਾ ਹੋਣ ਦਾ ਭਰਮ ਕਰਦੇ ਹਨ। ਇਸ ਦੀ ਬਜਾਏ ਉਹ ਤੁਹਾਡੇ ਨਾਲ ਧੀਰਜ ਰੱਖਦਾ ਹੈ, ਨਹੀਂ ਚਾਹੁੰਦਾ ਕਿ ਕਿਸੇ ਦਾ ਨਾਸ਼ ਹੋਵੇ, ਪਰ ਹਰ ਕੋਈ ਤੋਬਾ ਕਰੇ।