2 ਸ਼ਮੁਏਲ 10

ਤਦ ਯੋਆਬ ਅਤੇ ਉਸ ਦੇ ਨਾਲ ਦੀ ਸੈਨਾਂ ਅਰਾਮੀਆਂ ਨਾਲ ਲੜਨ ਲਈ ਅੱਗੇ ਵਧੇ ਅਤੇ ਅਰਾਮੀ ਉਨ੍ਹਾਂ ਦੇ ਅੱਗੋਂ ਭੱਜ ਗਏ।

2 Samuel 10:13 (UKJV) And Joab drew nigh, and the people that were with him, unto the battle against the Syrians: and they fled before him.

11ਯੋਆਬ ਨੇ ਆਖਿਆ, “ਜੇਕਰ ਅਰਾਮੀ ਮੇਰੇ ਉੱਤੇ ਪਰਬਲ ਹੋਣ ਤਾਂ ਤੂੰ ਮੇਰੇ ਬਚਾਓ ਲਈ ਆਵੀ। ਪਰ ਜੇਕਰ ਅੰਮੋਨੀ ਤੁਹਾਡੇ ਉੱਤੇ ਪਰਬਲ ਹੋਣ ਤਾਂ ਮੈਂ ਤੁਹਾਨੂੰ ਬਚਾਉਣ ਲਈ ਆਵਾਂਗਾ।

12ਤਕੜੇ ਹੋਵੋ ਅਤੇ ਅਸੀਂ ਆਪਣੇ ਲੋਕਾਂ ਅਤੇ ਆਪਣੇ ਪਰਮੇਸ਼ਵਰ ਦੇ ਸ਼ਹਿਰਾਂ ਲਈ ਬਹਾਦਰੀ ਨਾਲ ਲੜੀਏ। ਯਾਹਵੇਹ ਉਹੀ ਕਰੇਗਾ ਜੋ ਉਸਦੀ ਨਿਗਾਹ ਵਿੱਚ ਚੰਗਾ ਹੈ।”

13ਤਦ ਯੋਆਬ ਅਤੇ ਉਸ ਦੇ ਨਾਲ ਦੀ ਸੈਨਾਂ ਅਰਾਮੀਆਂ ਨਾਲ ਲੜਨ ਲਈ ਅੱਗੇ ਵਧੇ ਅਤੇ ਅਰਾਮੀ ਉਨ੍ਹਾਂ ਦੇ ਅੱਗੋਂ ਭੱਜ ਗਏ।

14ਜਦੋਂ ਅੰਮੋਨੀਆਂ ਨੂੰ ਪਤਾ ਲੱਗਾ ਕਿ ਅਰਾਮੀ ਭੱਜ ਰਹੇ ਹਨ, ਤਾਂ ਉਹ ਅਬੀਸ਼ਾਈ ਦੇ ਅੱਗੇ ਭੱਜ ਗਏ ਅਤੇ ਸ਼ਹਿਰ ਦੇ ਅੰਦਰ ਚਲੇ ਗਏ। ਇਸ ਲਈ ਯੋਆਬ ਅੰਮੋਨੀਆਂ ਨਾਲ ਲੜਨ ਤੋਂ ਵਾਪਸ ਆਇਆ ਅਤੇ ਯੇਰੂਸ਼ਲੇਮ ਨੂੰ ਆਇਆ।

15ਜਦੋਂ ਅਰਾਮੀਆਂ ਨੇ ਵੇਖਿਆ ਕਿ ਅਸੀਂ ਇਸਰਾਏਲੀਆਂ ਦੇ ਅੱਗੇ ਹਾਰ ਗਏ ਹਨ, ਉਨ੍ਹਾਂ ਨੇ ਆਪਣੇ ਆਪ ਨੂੰ ਇਕੱਠਿਆਂ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.