12ਤਕੜੇ ਹੋਵੋ ਅਤੇ ਅਸੀਂ ਆਪਣੇ ਲੋਕਾਂ ਅਤੇ ਆਪਣੇ ਪਰਮੇਸ਼ਵਰ ਦੇ ਸ਼ਹਿਰਾਂ ਲਈ ਬਹਾਦਰੀ ਨਾਲ ਲੜੀਏ। ਯਾਹਵੇਹ ਉਹੀ ਕਰੇਗਾ ਜੋ ਉਸਦੀ ਨਿਗਾਹ ਵਿੱਚ ਚੰਗਾ ਹੈ।”
13ਤਦ ਯੋਆਬ ਅਤੇ ਉਸ ਦੇ ਨਾਲ ਦੀ ਸੈਨਾਂ ਅਰਾਮੀਆਂ ਨਾਲ ਲੜਨ ਲਈ ਅੱਗੇ ਵਧੇ ਅਤੇ ਅਰਾਮੀ ਉਨ੍ਹਾਂ ਦੇ ਅੱਗੋਂ ਭੱਜ ਗਏ।
14ਜਦੋਂ ਅੰਮੋਨੀਆਂ ਨੂੰ ਪਤਾ ਲੱਗਾ ਕਿ ਅਰਾਮੀ ਭੱਜ ਰਹੇ ਹਨ, ਤਾਂ ਉਹ ਅਬੀਸ਼ਾਈ ਦੇ ਅੱਗੇ ਭੱਜ ਗਏ ਅਤੇ ਸ਼ਹਿਰ ਦੇ ਅੰਦਰ ਚਲੇ ਗਏ। ਇਸ ਲਈ ਯੋਆਬ ਅੰਮੋਨੀਆਂ ਨਾਲ ਲੜਨ ਤੋਂ ਵਾਪਸ ਆਇਆ ਅਤੇ ਯੇਰੂਸ਼ਲੇਮ ਨੂੰ ਆਇਆ।
15ਜਦੋਂ ਅਰਾਮੀਆਂ ਨੇ ਵੇਖਿਆ ਕਿ ਅਸੀਂ ਇਸਰਾਏਲੀਆਂ ਦੇ ਅੱਗੇ ਹਾਰ ਗਏ ਹਨ, ਉਨ੍ਹਾਂ ਨੇ ਆਪਣੇ ਆਪ ਨੂੰ ਇਕੱਠਿਆਂ ਕੀਤਾ।
16ਹਾਦੇਦੇਜ਼ਰ ਨੇ ਸੇਵਕ ਭੇਜ ਕੇ ਅਰਾਮੀਆਂ ਨੂੰ ਫ਼ਰਾਤ ਦਰਿਆ ਦੇ ਪਾਰ ਸੱਦ ਲਿਆਂਦਾ ਸੀ। ਉਹ ਹੇਲਾਮ ਨੂੰ ਗਏ ਅਤੇ ਹਾਦੇਦੇਜ਼ਰ ਦੀ ਸੈਨਾ ਦਾ ਪ੍ਰਧਾਨ ਸ਼ੋਬਕ ਉਨ੍ਹਾਂ ਦੀ ਅਗਵਾਈ ਕਰ ਰਿਹਾ ਸੀ।