14ਜਦੋਂ ਅੰਮੋਨੀਆਂ ਨੂੰ ਪਤਾ ਲੱਗਾ ਕਿ ਅਰਾਮੀ ਭੱਜ ਰਹੇ ਹਨ, ਤਾਂ ਉਹ ਅਬੀਸ਼ਾਈ ਦੇ ਅੱਗੇ ਭੱਜ ਗਏ ਅਤੇ ਸ਼ਹਿਰ ਦੇ ਅੰਦਰ ਚਲੇ ਗਏ। ਇਸ ਲਈ ਯੋਆਬ ਅੰਮੋਨੀਆਂ ਨਾਲ ਲੜਨ ਤੋਂ ਵਾਪਸ ਆਇਆ ਅਤੇ ਯੇਰੂਸ਼ਲੇਮ ਨੂੰ ਆਇਆ।
15ਜਦੋਂ ਅਰਾਮੀਆਂ ਨੇ ਵੇਖਿਆ ਕਿ ਅਸੀਂ ਇਸਰਾਏਲੀਆਂ ਦੇ ਅੱਗੇ ਹਾਰ ਗਏ ਹਨ, ਉਨ੍ਹਾਂ ਨੇ ਆਪਣੇ ਆਪ ਨੂੰ ਇਕੱਠਿਆਂ ਕੀਤਾ।
16ਹਾਦੇਦੇਜ਼ਰ ਨੇ ਸੇਵਕ ਭੇਜ ਕੇ ਅਰਾਮੀਆਂ ਨੂੰ ਫ਼ਰਾਤ ਦਰਿਆ ਦੇ ਪਾਰ ਸੱਦ ਲਿਆਂਦਾ ਸੀ। ਉਹ ਹੇਲਾਮ ਨੂੰ ਗਏ ਅਤੇ ਹਾਦੇਦੇਜ਼ਰ ਦੀ ਸੈਨਾ ਦਾ ਪ੍ਰਧਾਨ ਸ਼ੋਬਕ ਉਨ੍ਹਾਂ ਦੀ ਅਗਵਾਈ ਕਰ ਰਿਹਾ ਸੀ।
17ਜਦੋਂ ਦਾਵੀਦ ਨੂੰ ਇਸ ਬਾਰੇ ਦੱਸਿਆ ਗਿਆ ਤਾਂ ਉਸਨੇ ਸਾਰੇ ਇਸਰਾਏਲ ਨੂੰ ਇਕੱਠਾ ਕਰਕੇ ਯਰਦਨ ਪਾਰ ਕੀਤਾ ਅਤੇ ਹੇਲਾਮ ਨੂੰ ਗਿਆ। ਅਰਾਮੀਆਂ ਨੇ ਦਾਵੀਦ ਸਾਹਮਣੇ ਲੜਨ ਲਈ ਆਪਣੀਆਂ ਲੜਾਈਆਂ ਦੀਆਂ ਕਤਾਰਾਂ ਬਣਾਈਆਂ ਅਤੇ ਉਸਦੇ ਵਿਰੁੱਧ ਲੜੇ।
18ਪਰ ਉਹ ਇਸਰਾਏਲ ਦੇ ਅੱਗੋਂ ਭੱਜ ਗਏ ਅਤੇ ਦਾਵੀਦ ਨੇ ਉਨ੍ਹਾਂ ਦੇ ਸੱਤ ਸੌ ਰੱਥਾਂ ਅਤੇ ਚਾਲੀ ਹਜ਼ਾਰ ਪੈਦਲ ਸਿਪਾਹੀਆਂ ਨੂੰ ਮਾਰ ਸੁੱਟਿਆ ਅਤੇ ਉਨ੍ਹਾਂ ਦੀ ਸੈਨਾ ਦੇ ਸਰਦਾਰ ਸ਼ੋਬਕ ਨੂੰ ਵੀ ਮਾਰਿਆ ਅਤੇ ਉਹ ਉੱਥੇ ਹੀ ਮਰ ਗਿਆ।