2 ਸ਼ਮੁਏਲ 10

ਜਦੋਂ ਦਾਵੀਦ ਨੂੰ ਇਸ ਬਾਰੇ ਦੱਸਿਆ ਗਿਆ, ਤਾਂ ਉਸ ਨੇ ਉਨ੍ਹਾਂ ਆਦਮੀਆਂ ਨੂੰ ਮਿਲਣ ਲਈ ਸੰਦੇਸ਼ਵਾਹਕ ਭੇਜੇ ਕਿਉਂਕਿ ਉਨ੍ਹਾਂ ਨੂੰ ਬਹੁਤ ਬੇਇੱਜ਼ਤ ਕੀਤਾ ਗਿਆ ਸੀ। ਰਾਜੇ ਨੇ ਕਿਹਾ, “ਜਦ ਤੱਕ ਤੁਹਾਡੀ ਦਾੜ੍ਹੀ ਨਾ ਵਧ ਜਾਵੇ, ਯਰੀਹੋ ਵਿੱਚ ਠਹਿਰੋ, ਅਤੇ ਫਿਰ ਵਾਪਸ ਆ ਜਾਣਾ।”

2 Samuel 10:5 (UKJV) When they told it unto David, he sent to meet them, because the men were greatly ashamed: and the king said, Tarry at Jericho until your beards be grown, and then return.

3ਅੰਮੋਨੀਆਂ ਦੇ ਸਰਦਾਰਾਂ ਨੇ ਆਪਣੇ ਸੁਆਮੀ ਹਾਨੂਨ ਨੂੰ ਆਖਿਆ, “ਕੀ ਤੁਹਾਨੂੰ ਲੱਗਦਾ ਹੈ ਦਾਵੀਦ ਤੁਹਾਡੇ ਪਿਤਾ ਦਾ ਆਦਰ ਕਰਦਾ ਹੈ ਜੋ ਉਸ ਨੇ ਤਸੱਲੀ ਦੇਣ ਲਈ ਤੁਹਾਡੇ ਕੋਲ ਲੋਕ ਭੇਜੇ ਹਨ? ਕੀ ਦਾਵੀਦ ਨੇ ਉਨ੍ਹਾਂ ਨੂੰ ਤੁਹਾਡੇ ਕੋਲ ਸਿਰਫ ਸ਼ਹਿਰ ਦੀ ਖੋਜ ਕਰਨ ਅਤੇ ਇਸ ਦੀ ਜਾਸੂਸੀ ਕਰਨ ਅਤੇ ਇਸ ਨੂੰ ਉਜਾੜਨ ਲਈ ਨਹੀਂ ਭੇਜੇ ਹਨ?”

4ਇਸ ਲਈ ਹਾਨੂਨ ਨੇ ਦਾਵੀਦ ਦੇ ਸੰਦੇਸ਼ਵਾਹਕਾਂ ਨੂੰ ਫੜ ਲਿਆ, ਅਤੇ ਹਰੇਕ ਆਦਮੀ ਦੀ ਅੱਧੀ ਦਾੜ੍ਹੀ ਕਟਵਾ ਦਿੱਤੀ, ਉਨ੍ਹਾਂ ਦੇ ਬਸਤਰ ਅੱਧ ਵਿੱਚਕਾਰੋਂ ਲੱਕ ਤੱਕ ਪਾੜ ਸੁੱਟੇ ਅਤੇ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ।

5ਜਦੋਂ ਦਾਵੀਦ ਨੂੰ ਇਸ ਬਾਰੇ ਦੱਸਿਆ ਗਿਆ, ਤਾਂ ਉਸ ਨੇ ਉਨ੍ਹਾਂ ਆਦਮੀਆਂ ਨੂੰ ਮਿਲਣ ਲਈ ਸੰਦੇਸ਼ਵਾਹਕ ਭੇਜੇ ਕਿਉਂਕਿ ਉਨ੍ਹਾਂ ਨੂੰ ਬਹੁਤ ਬੇਇੱਜ਼ਤ ਕੀਤਾ ਗਿਆ ਸੀ। ਰਾਜੇ ਨੇ ਕਿਹਾ, “ਜਦ ਤੱਕ ਤੁਹਾਡੀ ਦਾੜ੍ਹੀ ਨਾ ਵਧ ਜਾਵੇ, ਯਰੀਹੋ ਵਿੱਚ ਠਹਿਰੋ, ਅਤੇ ਫਿਰ ਵਾਪਸ ਆ ਜਾਣਾ।”

6ਜਦੋਂ ਅੰਮੋਨੀਆਂ ਨੂੰ ਪਤਾ ਲੱਗਾ ਕਿ ਉਹ ਦਾਵੀਦ ਦੇ ਸਾਹਮਣੇ ਘਿਣਾਉਣੇ ਹੋ ਗਏ ਹਨ, ਤਾਂ ਉਨ੍ਹਾਂ ਨੇ ਬੈਤ-ਰਹੋਬ ਅਤੇ ਸੋਬਾਹ ਤੋਂ ਵੀਹ ਹਜ਼ਾਰ ਅਰਾਮੀ ਪੈਦਲ ਸਿਪਾਹੀਆਂ ਨੂੰ ਅਤੇ ਮਕਾਹ ਦੇ ਰਾਜੇ ਨੂੰ ਇੱਕ ਹਜ਼ਾਰ ਆਦਮੀਆਂ ਨਾਲ ਅਤੇ ਤੋਬ ਤੋਂ ਵੀ ਬਾਰਾਂ ਹਜ਼ਾਰ ਆਦਮੀ ਕਿਰਾਏ ਤੇ ਲਏ।

7ਇਹ ਸੁਣ ਕੇ ਦਾਵੀਦ ਨੇ ਯੋਆਬ ਅਤੇ ਸੂਰਮਿਆਂ ਦੀ ਸਾਰੀ ਸੈਨਾਂ ਨੂੰ ਬਾਹਰ ਭੇਜ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.