2 ਸ਼ਮੁਏਲ 10

ਯੋਆਬ ਨੇ ਵੇਖਿਆ ਕਿ ਉਸ ਦੇ ਅੱਗੇ ਅਤੇ ਪਿੱਛੇ ਲੜਾਈ ਦੀਆਂ ਕਤਾਰਾਂ ਸਨ; ਇਸ ਲਈ ਉਸਨੇ ਇਸਰਾਏਲ ਵਿੱਚ ਸਭ ਤੋਂ ਵਧੀਆ ਸੂਰਮਿਆਂ ਨੂੰ ਚੁਣਿਆ ਅਤੇ ਅਰਾਮੀਆਂ ਦੇ ਵਿਰੁੱਧ ਕਤਾਰਾਂ ਬੰਨ੍ਹੀਆਂ।

2 Samuel 10:9 (UKJV) When Joab saw that the front of the battle was against him before and behind, he chose of all the choice men of Israel, and put them in array against the Syrians:

7ਇਹ ਸੁਣ ਕੇ ਦਾਵੀਦ ਨੇ ਯੋਆਬ ਅਤੇ ਸੂਰਮਿਆਂ ਦੀ ਸਾਰੀ ਸੈਨਾਂ ਨੂੰ ਬਾਹਰ ਭੇਜ ਦਿੱਤਾ।

8ਅੰਮੋਨੀ ਬਾਹਰ ਆਏ ਅਤੇ ਆਪਣੇ ਸ਼ਹਿਰ ਦੇ ਫਾਟਕ ਦੇ ਦਰਵਾਜ਼ੇ ਉੱਤੇ ਲੜਾਈ ਦੇ ਰੂਪ ਵਿੱਚ ਤਿਆਰ ਹੋ ਗਏ, ਜਦੋਂ ਕਿ ਸੋਬਾਹ ਅਤੇ ਰਹੋਬ ਦੇ ਅਰਾਮੀ ਅਤੇ ਤੋਬ ਅਤੇ ਮਕਾਹ ਦੇ ਲੋਕ ਅਲੱਗ ਮੈਦਾਨ ਵਿੱਚ ਸਨ।

9ਯੋਆਬ ਨੇ ਵੇਖਿਆ ਕਿ ਉਸ ਦੇ ਅੱਗੇ ਅਤੇ ਪਿੱਛੇ ਲੜਾਈ ਦੀਆਂ ਕਤਾਰਾਂ ਸਨ; ਇਸ ਲਈ ਉਸਨੇ ਇਸਰਾਏਲ ਵਿੱਚ ਸਭ ਤੋਂ ਵਧੀਆ ਸੂਰਮਿਆਂ ਨੂੰ ਚੁਣਿਆ ਅਤੇ ਅਰਾਮੀਆਂ ਦੇ ਵਿਰੁੱਧ ਕਤਾਰਾਂ ਬੰਨ੍ਹੀਆਂ।

10ਉਸ ਨੇ ਬਾਕੀ ਦੇ ਮਨੁੱਖਾਂ ਨੂੰ ਆਪਣੇ ਭਰਾ ਅਬੀਸ਼ਾਈ ਦੇ ਅਧੀਨ ਕਰ ਦਿੱਤਾ ਅਤੇ ਉਨ੍ਹਾਂ ਨੇ ਅੰਮੋਨੀਆਂ ਦੇ ਵਿਰੁੱਧ ਕਤਾਰ ਬੰਨ੍ਹੀ।

11ਯੋਆਬ ਨੇ ਆਖਿਆ, “ਜੇਕਰ ਅਰਾਮੀ ਮੇਰੇ ਉੱਤੇ ਪਰਬਲ ਹੋਣ ਤਾਂ ਤੂੰ ਮੇਰੇ ਬਚਾਓ ਲਈ ਆਵੀ। ਪਰ ਜੇਕਰ ਅੰਮੋਨੀ ਤੁਹਾਡੇ ਉੱਤੇ ਪਰਬਲ ਹੋਣ ਤਾਂ ਮੈਂ ਤੁਹਾਨੂੰ ਬਚਾਉਣ ਲਈ ਆਵਾਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.