9ਤੂੰ ਯਾਹਵੇਹ ਦੇ ਬਚਨ ਨੂੰ ਤੁੱਛ ਜਾਣਿਆ ਅਤੇ ਉਸਦੇ ਅੱਗੇ ਬੁਰਿਆਈ ਕੀਤੀ ਹੈ? ਤੂੰ ਹਿੱਤੀ ਊਰੀਯਾਹ ਨੂੰ ਤਲਵਾਰ ਨਾਲ ਮਾਰਵਾਇਆ ਅਤੇ ਉਸ ਦੀ ਪਤਨੀ ਨੂੰ ਆਪਣਾ ਬਣਾ ਲਿਆ। ਤੂੰ ਉਸ ਨੂੰ ਅੰਮੋਨੀਆਂ ਦੀ ਤਲਵਾਰ ਨਾਲ ਮਾਰਵਾ ਦਿੱਤਾ।
10ਇਸ ਲਈ ਹੁਣ ਤੇਰੇ ਘਰੋਂ ਤਲਵਾਰ ਕਦੇ ਨਹੀਂ ਹਟੇਗੀ, ਕਿਉਂਕਿ ਤੂੰ ਮੈਨੂੰ ਤੁੱਛ ਸਮਝਿਆ ਅਤੇ ਹਿੱਤੀ ਊਰੀਯਾਹ ਦੀ ਪਤਨੀ ਨੂੰ ਆਪਣੀ ਪਤਨੀ ਬਣਾ ਲਿਆ।’
11“ਯਾਹਵੇਹ ਇਹ ਆਖਦਾ ਹੈ, ‘ਵੇਖ ਮੈਂ ਇੱਕ ਬੁਰਿਆਈ ਨੂੰ ਤੇਰੇ ਆਪਣੇ ਘਰ ਵਿੱਚੋਂ ਹੀ ਤੇਰੇ ਉੱਤੇ ਪਾਵਾਂਗਾ। ਮੈਂ ਤੇਰੀਆਂ ਅੱਖਾਂ ਦੇ ਸਾਹਮਣੇ ਮੈਂ ਤੇਰੀਆਂ ਪਤਨੀਆਂ ਨੂੰ ਲੈ ਕੇ ਕਿਸੇ ਦੂਸਰਿਆਂ ਨੂੰ ਦਿਆਂਗਾ ਅਤੇ ਉਹ ਦਿਨ ਦੇ ਚਾਨਣ ਵਿੱਚ ਤੇਰੀਆਂ ਪਤਨੀਆਂ ਨਾਲ ਕੁਕਰਮ ਕਰਨਗੇ।
12ਤੂੰ ਇਹ ਸਭ ਗੁਪਤ ਵਿੱਚ ਕੀਤਾ ਸੀ, ਪਰ ਮੈਂ ਇਹ ਗੱਲ ਸ਼ਰੇਆਮ ਸਾਰੇ ਇਸਰਾਏਲ ਦੇ ਸਾਹਮਣੇ ਕਰਾਂਗਾ।’ ”
13ਤਦ ਦਾਵੀਦ ਨੇ ਨਾਥਾਨ ਨੂੰ ਕਿਹਾ, “ਮੈਂ ਯਾਹਵੇਹ ਦੇ ਵਿਰੁੱਧ ਪਾਪ ਕੀਤਾ ਹੈ।” ਨਾਥਾਨ ਨੇ ਜਵਾਬ ਦਿੱਤਾ, “ਯਾਹਵੇਹ ਨੇ ਤੇਰੇ ਪਾਪ ਨੂੰ ਮਾਫ਼ ਕਰ ਦਿੱਤਾ ਹੈ। ਤੂੰ ਮਰੇਗਾ ਨਹੀਂ।