25ਅਤੇ ਕਿਉਂਕਿ ਯਾਹਵੇਹ ਨੇ ਉਸਨੂੰ ਪਿਆਰ ਕੀਤਾ, ਉਸਨੇ ਨਾਥਾਨ ਨਬੀ ਦੇ ਰਾਹੀਂ ਉਸਦਾ ਨਾਮ ਯਦੀਦੀਯਾਹ ਰੱਖਣ ਲਈ ਭੇਜਿਆ।
26ਇਸ ਦੌਰਾਨ ਯੋਆਬ ਅੰਮੋਨੀਆਂ ਦੇ ਰਬਾਹ ਨਗਰ ਨਾਲ ਲੜਿਆ ਅਤੇ ਸ਼ਾਹੀ ਕਿਲੇ ਉੱਤੇ ਕਬਜ਼ਾ ਕਰ ਲਿਆ।
27ਫਿਰ ਯੋਆਬ ਨੇ ਦਾਵੀਦ ਕੋਲ ਸੰਦੇਸ਼ਵਾਹਕ ਭੇਜੇ, “ਮੈਂ ਰਬਾਹ ਨਾਲ ਲੜਿਆ ਹੈ ਅਤੇ ਮੈਂ ਉਸਦੇ ਪਾਣੀਆਂ ਦੇ ਸ਼ਹਿਰ ਨੂੰ ਲੈ ਲਿਆ ਹੈ।
28ਹੁਣ ਬਾਕੀ ਦੀਆਂ ਫ਼ੌਜਾਂ ਨੂੰ ਇਕੱਠਾ ਕਰੋ ਅਤੇ ਸ਼ਹਿਰ ਨੂੰ ਘੇਰਾ ਪਾਓ ਅਤੇ ਇਸ ਉੱਤੇ ਕਬਜ਼ਾ ਕਰੋ। ਨਹੀਂ ਤਾਂ ਮੈਂ ਸ਼ਹਿਰ ਲੈ ਲਵਾਂਗਾ, ਅਤੇ ਇਸਦਾ ਨਾਮ ਮੇਰੇ ਨਾਮ ਉੱਤੇ ਰੱਖਿਆ ਜਾਵੇਗਾ।”
29ਇਸ ਲਈ ਦਾਵੀਦ ਨੇ ਸਾਰੀ ਫ਼ੌਜ ਇਕੱਠੀ ਕੀਤੀ ਅਤੇ ਰਬਾਹ ਨੂੰ ਗਿਆ ਅਤੇ ਉਸ ਉੱਤੇ ਹਮਲਾ ਕਰ ਕੇ ਉਸਨੂੰ ਜਿੱਤ ਲਿਆ।