2 ਸ਼ਮੁਏਲ 13

ਅਤੇ ਅਬਸ਼ਾਲੋਮ ਨੇ ਕਦੇ ਅਮਨੋਨ ਨੂੰ ਮਾੜਾ ਜਾ ਚੰਗਾ ਇੱਕ ਸ਼ਬਦ ਵੀ ਨਹੀਂ ਕਿਹਾ। ਉਹ ਅਮਨੋਨ ਨਾਲ ਨਫ਼ਰਤ ਕਰਦਾ ਸੀ ਕਿਉਂਕਿ ਉਸਨੇ ਉਸਦੀ ਭੈਣ ਤਾਮਾਰ ਨਾਲ ਜ਼ਬਰਦਸਤੀ ਕੀਤੀ ਸੀ।

2 Samuel 13:22 (UKJV) And Absalom spoke unto his brother Amnon neither good nor bad: for Absalom hated Amnon, because he had forced his sister Tamar.

20ਉਸ ਦੇ ਭਰਾ ਅਬਸ਼ਾਲੋਮ ਨੇ ਉਸ ਨੂੰ ਕਿਹਾ, “ਕੀ ਤੇਰਾ ਭਰਾ ਅਮਨੋਨ ਤੇਰੇ ਨਾਲ ਕੁਝ ਕੀਤਾ? ਹੁਣ ਲਈ ਚੁੱਪ ਰਹਿ, ਮੇਰੀ ਭੈਣ ਉਹ ਤੇਰਾ ਭਰਾ ਹੈ। ਇਸ ਗੱਲ ਨੂੰ ਦਿਲ ਤੇ ਨਾ ਲਓ।” ਤਾਮਾਰ ਆਪਣੇ ਭਰਾ ਅਬਸ਼ਾਲੋਮ ਦੇ ਘਰ ਵਿੱਚ ਇੱਕ ਬੇਸਹਾਰਾ ਔਰਤ ਵਾਂਗ ਰਹਿੰਦੀ ਸੀ।

21ਜਦੋਂ ਰਾਜਾ ਦਾਵੀਦ ਨੇ ਇਹ ਸਭ ਸੁਣਿਆ, ਤਾਂ ਉਹ ਗੁੱਸੇ ਵਿੱਚ ਆ ਗਿਆ।

22ਅਤੇ ਅਬਸ਼ਾਲੋਮ ਨੇ ਕਦੇ ਅਮਨੋਨ ਨੂੰ ਮਾੜਾ ਜਾ ਚੰਗਾ ਇੱਕ ਸ਼ਬਦ ਵੀ ਨਹੀਂ ਕਿਹਾ। ਉਹ ਅਮਨੋਨ ਨਾਲ ਨਫ਼ਰਤ ਕਰਦਾ ਸੀ ਕਿਉਂਕਿ ਉਸਨੇ ਉਸਦੀ ਭੈਣ ਤਾਮਾਰ ਨਾਲ ਜ਼ਬਰਦਸਤੀ ਕੀਤੀ ਸੀ।

23ਦੋ ਸਾਲਾਂ ਬਾਅਦ, ਜਦੋਂ ਅਬਸ਼ਾਲੋਮ ਦੀਆਂ ਭੇਡਾਂ ਦੇ ਉੱਨ ਕਤਰਾਉਣ ਵਾਲੇ ਇਫ਼ਰਾਈਮ ਦੀ ਸਰਹੱਦ ਦੇ ਨੇੜੇ ਬਾਲ ਹਾਜ਼ੋਰ ਵਿੱਚ ਸਨ, ਉਸਨੇ ਸਾਰੇ ਰਾਜੇ ਪੁੱਤਰਾਂ ਨੂੰ ਉੱਥੇ ਆਉਣ ਦਾ ਸੱਦਾ ਦਿੱਤਾ।

24ਅਬਸ਼ਾਲੋਮ ਪਾਤਸ਼ਾਹ ਕੋਲ ਗਿਆ ਅਤੇ ਆਖਿਆ, “ਵੇਖੋ ਤੁਹਾਡੇ ਸੇਵਕ ਦੇ ਉੱਨ ਕਤਰਨ ਵਾਲੇ ਉੱਤੇ ਹਨ। ਕੀ ਰਾਜਾ ਅਤੇ ਉਸ ਦੇ ਸੇਵਾਦਾਰ ਕਿਰਪਾ ਕਰਕੇ ਮੇਰੇ ਨਾਲ ਜਾਣਗੇ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.