24ਅਬਸ਼ਾਲੋਮ ਪਾਤਸ਼ਾਹ ਕੋਲ ਗਿਆ ਅਤੇ ਆਖਿਆ, “ਵੇਖੋ ਤੁਹਾਡੇ ਸੇਵਕ ਦੇ ਉੱਨ ਕਤਰਨ ਵਾਲੇ ਉੱਤੇ ਹਨ। ਕੀ ਰਾਜਾ ਅਤੇ ਉਸ ਦੇ ਸੇਵਾਦਾਰ ਕਿਰਪਾ ਕਰਕੇ ਮੇਰੇ ਨਾਲ ਜਾਣਗੇ?”
25ਰਾਜੇ ਨੇ ਜਵਾਬ ਦਿੱਤਾ, “ਨਹੀਂ, ਮੇਰੇ ਪੁੱਤਰ! ਸਾਨੂੰ ਸਾਰਿਆਂ ਨੂੰ ਨਹੀਂ ਜਾਣਾ ਚਾਹੀਦਾ, ਅਜਿਹਾ ਨਾ ਹੋਵੇ ਅਸੀਂ ਸਾਰੇ ਤੇਰੇ ਲਈ ਸਿਰਫ ਇੱਕ ਬੋਝ ਬਣ ਜਾਈਏ।” ਭਾਵੇਂ ਅਬਸ਼ਾਲੋਮ ਨੇ ਉਸਨੂੰ ਬੇਨਤੀ ਕੀਤੀ, ਉਸਨੇ ਫਿਰ ਵੀ ਜਾਣ ਤੋਂ ਇਨਕਾਰ ਕਰ ਦਿੱਤਾ ਪਰ ਉਸਨੂੰ ਆਪਣਾ ਆਸ਼ੀਰਵਾਦ ਦਿੱਤਾ।
26ਤਦ ਅਬਸ਼ਾਲੋਮ ਨੇ ਕਿਹਾ, “ਜੇ ਨਹੀਂ, ਤਾਂ ਕਿਰਪਾ ਕਰਕੇ ਮੇਰੇ ਭਰਾ ਅਮਨੋਨ ਨੂੰ ਸਾਡੇ ਨਾਲ ਆਉਣ ਦਿਓ।” ਰਾਜੇ ਨੇ ਉਸ ਨੂੰ ਪੁੱਛਿਆ, “ਉਹ ਤੇਰੇ ਨਾਲ ਕਿਉਂ ਜਾਵੇ?”
27ਪਰ ਅਬਸ਼ਾਲੋਮ ਨੇ ਉਸਨੂੰ ਬੇਨਤੀ ਕੀਤੀ, ਇਸ ਲਈ ਉਸਨੇ ਅਮਨੋਨ ਅਤੇ ਬਾਕੀ ਦੇ ਰਾਜੇ ਪੁੱਤਰਾਂ ਨੂੰ ਉਸਦੇ ਨਾਲ ਭੇਜਿਆ।
28ਅਬਸ਼ਾਲੋਮ ਨੇ ਆਪਣੇ ਸੇਵਕਾਂ ਨੂੰ ਹੁਕਮ ਦਿੱਤਾ, “ਸੁਣੋ! ਜਦੋਂ ਅਮਨੋਨ ਦਾਖ਼ਰਸ ਪੀਣ ਤੋਂ ਬਾਅਦ ਮਤਵਾਲਾ ਹੋ ਜਾਵੇ ਅਤੇ ਜਦੋਂ ਮੈਂ ਤੁਹਾਨੂੰ ਆਖਾਂ, ‘ਅਮਨੋਨ ਨੂੰ ਮਾਰੋ,’ ਤਾਂ ਉਸਨੂੰ ਮਾਰ ਸੁੱਟਣਾ। ਬਿਲਕੁਲ ਨਾ ਡਰਿਓ! ਮੈਂ ਆਪ ਤੁਹਾਨੂੰ ਇਹ ਹੁਕਮ ਦਿੱਤਾ ਹੈ ਸੋ ਤਕੜੇ ਹੋਵੋ, ਹੱਥ ਮਜ਼ਬੂਤ ਕਰੋ।”