2 ਸ਼ਮੁਏਲ 15

ਰਾਜੇ ਨੇ ਸਾਦੋਕ ਜਾਜਕ ਨੂੰ ਫਿਰ ਆਖਿਆ, “ਭਲਾ, ਤੂੰ ਦਰਸ਼ੀ ਨਹੀਂ? ਸ਼ਹਿਰ ਨੂੰ ਸ਼ਾਂਤੀ ਨਾਲ ਮੁੜ ਜਾ ਅਤੇ ਤੇਰੇ ਦੋਵੇਂ ਪੁੱਤਰ, ਅਹੀਮਾਜ਼ ਜੋ ਤੇਰਾ ਪੁੱਤਰ ਹੈ ਅਤੇ ਯੋਨਾਥਾਨ ਜੋ ਅਬੀਯਾਥਰ ਦਾ ਪੁੱਤਰ ਹੈ, ਮੁੜ ਜਾਣ।

2 Samuel 15:27 (UKJV) The king said also unto Zadok the priest, Are not you a seer? return into the city in peace, and your two sons with you, Ahimaaz your son, and Jonathan the son of Abiathar.

25ਤਦ ਪਾਤਸ਼ਾਹ ਨੇ ਸਾਦੋਕ ਨੂੰ ਹੁਕਮ ਦਿੱਤਾ, “ਹੁਣ ਪਰਮੇਸ਼ਵਰ ਦੇ ਨੇਮ ਦੇ ਸੰਦੂਕ ਨੂੰ ਸ਼ਹਿਰ ਵਿੱਚ ਵਾਪਸ ਲੈ ਜਾਉ। ਜੇ ਯਾਹਵੇਹ ਮੇਰੇ ਉੱਤੇ ਮਿਹਰ ਕਰੇ, ਉਹ ਮੈਨੂੰ ਮੋੜ ਲਿਆਵੇਗਾ, ਅਤੇ ਉਸ ਦੇ ਸਥਾਨ ਦੇ ਦਰਸ਼ਣ ਮੈਨੂੰ ਫਿਰ ਕਰਾਵੇਗਾ।

26ਪਰ ਜੇ ਯਾਹਵੇਹ ਆਖੇ, ‘ਮੈਨੂੰ ਤੇਰੇ ਤੋਂ ਕੋਈ ਪ੍ਰਸੰਨਤਾ ਨਹੀਂ ਹੈ,’ ਤਾਂ ਮੈਂ ਚਾਹੁੰਦਾ ਹਾਂ ਕਿ ਉਹ ਮੇਰੇ ਨਾਲ ਉਹੀ ਕਰੇ ਜੋ ਉਸ ਨੂੰ ਚੰਗਾ ਲੱਗੇ।”

27ਰਾਜੇ ਨੇ ਸਾਦੋਕ ਜਾਜਕ ਨੂੰ ਫਿਰ ਆਖਿਆ, “ਭਲਾ, ਤੂੰ ਦਰਸ਼ੀ ਨਹੀਂ? ਸ਼ਹਿਰ ਨੂੰ ਸ਼ਾਂਤੀ ਨਾਲ ਮੁੜ ਜਾ ਅਤੇ ਤੇਰੇ ਦੋਵੇਂ ਪੁੱਤਰ, ਅਹੀਮਾਜ਼ ਜੋ ਤੇਰਾ ਪੁੱਤਰ ਹੈ ਅਤੇ ਯੋਨਾਥਾਨ ਜੋ ਅਬੀਯਾਥਰ ਦਾ ਪੁੱਤਰ ਹੈ, ਮੁੜ ਜਾਣ।

28ਵੇਖ, ਮੈਂ ਉਸ ਜੰਗਲ ਦੇ ਘਾਟ ਕੋਲ ਠਹਿਰਾਂਗਾ, ਜਦ ਤੱਕ ਕਿ ਤੁਹਾਡੇ ਵੱਲੋਂ ਕੋਈ ਖ਼ਬਰ ਮੇਰੇ ਕੋਲ ਨਾ ਆਵੇ।”

29ਸੋ ਸਾਦੋਕ ਅਤੇ ਅਬੀਯਾਥਰ ਪਰਮੇਸ਼ਵਰ ਦਾ ਸੰਦੂਕ ਯੇਰੂਸ਼ਲੇਮ ਵਿੱਚ ਮੋੜ ਲਿਆਏ ਅਤੇ ਉੱਥੇ ਹੀ ਰਹੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.