2 ਸ਼ਮੁਏਲ 17

“ਇਸ ਲਈ ਮੈਂ ਤੁਹਾਨੂੰ ਸਲਾਹ ਦਿੰਦਾ ਹਾਂ: ਕਿ ਸਾਰੇ ਇਸਰਾਏਲ ਵਿੱਚ ਦਾਨ ਤੋਂ ਲੈ ਕੇ ਬੇਰਸ਼ੇਬਾ ਤੱਕ ਐਨੇ ਲੋਕ ਤੁਹਾਡੇ ਨਾਲ ਇਕੱਠੇ ਹੋਣ ਜਿੰਨ੍ਹੀ ਸਮੁੰਦਰ ਦੇ ਕੰਢੇ ਉੱਤੇ ਰੇਤ ਹੁੰਦੀ ਹੈ, ਅਤੇ ਤੁਸੀਂ ਆਪ ਯੁੱਧ ਵਿੱਚ ਉਹਨਾਂ ਦੀ ਅਗਵਾਈ ਕਰੋ।

2 Samuel 17:11 (UKJV) Therefore I counsel that all Israel be generally gathered unto you, from Dan even to Beersheba, as the sand that is by the sea for multitude; and that you go to battle in yours own person.

9ਹੁਣ ਵੀ ਉਹ ਕਿਸੇ ਗੁਫ਼ਾ ਜਾਂ ਕਿਸੇ ਹੋਰ ਥਾਂ ਲੁਕੇ ਹੋਣਗੇ। ਜੇਕਰ ਉਹ ਪਹਿਲਾਂ ਤੁਹਾਡੀਆਂ ਫ਼ੌਜਾਂ ਉੱਤੇ ਹਮਲਾ ਕਰੇ, ਤਾਂ ਜੋ ਕੋਈ ਵੀ ਇਸ ਬਾਰੇ ਸੁਣੇਗਾ, ਉਹ ਆਖੇਗਾ, ‘ਅਬਸ਼ਾਲੋਮ ਦੇ ਪਿੱਛੇ ਚੱਲਣ ਵਾਲੀਆਂ ਫ਼ੌਜਾਂ ਵਿੱਚ ਇੱਕ ਕਤਲ ਹੋਇਆ ਹੈ।’

10ਤਦ ਸਭ ਤੋਂ ਬਹਾਦਰ ਸੂਰਮਾ ਵੀ, ਜਿਸ ਦਾ ਦਿਲ ਸ਼ੇਰ ਦੇ ਦਿਲ ਵਰਗਾ ਹੈ, ਉਸਦਾ ਹੌਂਸਲਾ ਟੁੱਟ ਜਾਵੇਗਾ, ਕਿਉਂ ਜੋ ਸਾਰਾ ਇਸਰਾਏਲ ਜਾਣਦਾ ਹੈ ਕਿ ਤੁਹਾਡਾ ਪਿਤਾ ਇੱਕ ਸੂਰਮਾ ਹੈ ਅਤੇ ਜੋ ਉਹ ਦੇ ਨਾਲ ਦੇ ਵੀ ਸੂਰਮੇ ਹਨ।

11“ਇਸ ਲਈ ਮੈਂ ਤੁਹਾਨੂੰ ਸਲਾਹ ਦਿੰਦਾ ਹਾਂ: ਕਿ ਸਾਰੇ ਇਸਰਾਏਲ ਵਿੱਚ ਦਾਨ ਤੋਂ ਲੈ ਕੇ ਬੇਰਸ਼ੇਬਾ ਤੱਕ ਐਨੇ ਲੋਕ ਤੁਹਾਡੇ ਨਾਲ ਇਕੱਠੇ ਹੋਣ ਜਿੰਨ੍ਹੀ ਸਮੁੰਦਰ ਦੇ ਕੰਢੇ ਉੱਤੇ ਰੇਤ ਹੁੰਦੀ ਹੈ, ਅਤੇ ਤੁਸੀਂ ਆਪ ਯੁੱਧ ਵਿੱਚ ਉਹਨਾਂ ਦੀ ਅਗਵਾਈ ਕਰੋ।

12ਫਿਰ ਅਸੀਂ ਉਸ ਉੱਤੇ ਹਮਲਾ ਕਰਾਂਗੇ ਜਿੱਥੇ ਉਹ ਲੱਭੇਗਾ ਅਤੇ ਉਸ ਉੱਤੇ ਤ੍ਰੇਲ ਵਾਂਗ ਜੋ ਧਰਤੀ ਉੱਤੇ ਡਿੱਗਦੀ ਉਸ ਉੱਤੇ ਜਾ ਡਿੱਗਾਂਗੇ। ਤਦ ਉਸ ਅਤੇ ਉਸਦੇ ਆਦਮੀਆਂ ਵਿੱਚੋਂ ਕੋਈ ਵੀ ਜਿਉਂਦਾ ਨਹੀਂ ਬਚੇਗਾ।

13ਜੇਕਰ ਉਹ ਕਿਸੇ ਸ਼ਹਿਰ ਵਿੱਚ ਵੜ੍ਹ ਗਿਆ ਹੋਵੇ, ਤਾਂ ਸਾਰੇ ਇਸਰਾਏਲੀ ਉਸ ਸ਼ਹਿਰ ਵਿੱਚ ਰੱਸੀਆਂ ਲੈ ਕੇ ਚੜ੍ਹ ਜਾਣਗੇ ਅਤੇ ਅਸੀਂ ਉਸਨੂੰ ਨਦੀ ਵਿੱਚੋਂ ਅਜਿਹਾ ਖਿੱਚ ਲਿਆਵਾਂਗੇ, ਜੋ ਉੱਥੋਂ ਇੱਕ ਰੋੜਾ ਵੀ ਨਹੀਂ ਲੱਭੇਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.