2 ਸ਼ਮੁਏਲ 2

ਪਰ ਅਸਾਹੇਲ ਨੇ ਪਿੱਛਾ ਛੱਡਣ ਤੋਂ ਇਨਕਾਰ ਕਰ ਦਿੱਤਾ; ਇਸ ਲਈ ਅਬਨੇਰ ਨੇ ਆਪਣੇ ਬਰਛੇ ਦਾ ਸਿਰ ਦੇ ਅਸਾਹੇਲ ਦੇ ਪੇਟ ਵਿੱਚ ਮਾਰਿਆ ਅਤੇ ਬਰਛਾ ਉਸਦੀ ਪਿੱਠ ਵਿੱਚੋਂ ਬਾਹਰ ਨਿਕਲ ਗਿਆ। ਉਹ ਉੱਥੇ ਡਿੱਗ ਗਿਆ ਅਤੇ ਮੌਕੇ ਤੇ ਹੀ ਉਸ ਦੀ ਮੌਤ ਹੋ ਗਈ ਅਤੇ ਹਰ ਇੱਕ ਆਦਮੀ ਰੁਕ ਜਾਂਦਾ ਸੀ ਜਦੋਂ ਉਹ ਉਸ ਥਾਂ ਤੇ ਆਉਂਦਾ ਸੀ ਜਿੱਥੇ ਅਸਾਹੇਲ ਡਿੱਗਿਆ ਸੀ ਅਤੇ ਮਰ ਪਿਆ ਸੀ।

2 Samuel 2:23 (UKJV) Nevertheless he refused to turn aside: wherefore Abner with the hinder end of the spear stroke him under the fifth rib, that the spear came out behind him; and he fell down there, and died in the same place: and it came to pass, that as many as came to the place where Asahel fell down and died stood still.

21ਤਦ ਅਬਨੇਰ ਨੇ ਉਸਨੂੰ ਆਖਿਆ, “ਸੱਜੇ ਜਾਂ ਖੱਬੇ ਪਾਸੇ ਮੁੜ ਜਾਹ ਅਤੇ ਨੌਜਵਾਨਾਂ ਵਿੱਚੋਂ ਇੱਕ ਨੂੰ ਫੜ ਅਤੇ ਉਸਦੇ ਹਥਿਆਰ ਲੁੱਟ ਲੈ।” ਪਰ ਅਸਾਹੇਲ ਨੇ ਉਸਦਾ ਪਿੱਛਾ ਕਰਨਾ ਨਾ ਛੱਡਿਆ।

22ਅਬਨੇਰ ਨੇ ਅਸਾਹੇਲ ਨੂੰ ਚੇਤਾਵਨੀ ਦਿੱਤੀ, “ਮੇਰਾ ਪਿੱਛਾ ਕਰਨਾ ਛੱਡ ਦੇ! ਮੈਂ ਕਿਉਂ ਤੈਨੂੰ ਵੱਢ ਕੇ ਧਰਤੀ ਉੱਤੇ ਸੁੱਟਾਂ? ਫਿਰ ਮੈਂ ਤੇਰੇ ਭਰਾ ਯੋਆਬ ਨੂੰ ਕਿਵੇਂ ਮੂੰਹ ਵਿਖਾਵਾਂਗਾ?”

23ਪਰ ਅਸਾਹੇਲ ਨੇ ਪਿੱਛਾ ਛੱਡਣ ਤੋਂ ਇਨਕਾਰ ਕਰ ਦਿੱਤਾ; ਇਸ ਲਈ ਅਬਨੇਰ ਨੇ ਆਪਣੇ ਬਰਛੇ ਦਾ ਸਿਰ ਦੇ ਅਸਾਹੇਲ ਦੇ ਪੇਟ ਵਿੱਚ ਮਾਰਿਆ ਅਤੇ ਬਰਛਾ ਉਸਦੀ ਪਿੱਠ ਵਿੱਚੋਂ ਬਾਹਰ ਨਿਕਲ ਗਿਆ। ਉਹ ਉੱਥੇ ਡਿੱਗ ਗਿਆ ਅਤੇ ਮੌਕੇ ਤੇ ਹੀ ਉਸ ਦੀ ਮੌਤ ਹੋ ਗਈ ਅਤੇ ਹਰ ਇੱਕ ਆਦਮੀ ਰੁਕ ਜਾਂਦਾ ਸੀ ਜਦੋਂ ਉਹ ਉਸ ਥਾਂ ਤੇ ਆਉਂਦਾ ਸੀ ਜਿੱਥੇ ਅਸਾਹੇਲ ਡਿੱਗਿਆ ਸੀ ਅਤੇ ਮਰ ਪਿਆ ਸੀ।

24ਪਰ ਯੋਆਬ ਅਤੇ ਅਬੀਸ਼ਾਈ ਨੇ ਅਬਨੇਰ ਦਾ ਪਿੱਛਾ ਕੀਤਾ ਅਤੇ ਜਦੋਂ ਸੂਰਜ ਡੁੱਬ ਰਿਹਾ ਸੀ ਤਾਂ ਉਹ ਗਿਬਓਨ ਦੇ ਉਜਾੜ ਦੇ ਰਾਹ ਵਿੱਚ ਗਿਯਾਹ ਦੇ ਨੇੜੇ ਅੰਮਾਹ ਦੀ ਪਹਾੜੀ ਉੱਤੇ ਆਏ।

25ਫਿਰ ਬਿਨਯਾਮੀਨ ਦੇ ਆਦਮੀ ਅਬਨੇਰ ਦੇ ਪਿੱਛੇ ਇਕੱਠੇ ਹੋਏ। ਉਨ੍ਹਾਂ ਨੇ ਆਪਣੇ ਆਪ ਨੂੰ ਇੱਕ ਸਮੂਹ ਵਿੱਚ ਬਣਾਇਆ ਅਤੇ ਇੱਕ ਪਹਾੜੀ ਦੀ ਸਿਖਰ ਤੇ ਖੜ੍ਹੇ ਹੋ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.