26ਅਬਨੇਰ ਨੇ ਯੋਆਬ ਨੂੰ ਸੱਦ ਕੇ ਆਖਿਆ, “ਕੀ ਤਲਵਾਰ ਸਦਾ ਤਬਾਹੀ ਕਰਦੀ ਰਹੇਗੀ? ਕੀ ਤੁਹਾਨੂੰ ਇਹ ਨਹੀਂ ਪਤਾ ਕਿ ਇਹ ਕੁੜੱਤਣ ਵਿੱਚ ਖਤਮ ਹੋਵੇਗਾ? ਕਦੋਂ ਤੱਕ ਤੂੰ ਲੋਕਾਂ ਨੂੰ ਆਪਣੇ ਭਰਾਵਾਂ ਦਾ ਪਿੱਛਾ ਕਰਨ ਤੋਂ ਨਾ ਰੋਕੇਗਾ?”
27ਯੋਆਬ ਨੇ ਉੱਤਰ ਦਿੱਤਾ, “ਜਿਉਂਦੇ ਪਰਮੇਸ਼ਵਰ ਦੀ ਸਹੁੰ, ਜੇਕਰ ਤੂੰ ਨਾ ਬੋਲਿਆ ਹੁੰਦਾ, ਤਾਂ ਮਨੁੱਖ ਸਵੇਰ ਤੋਂ ਹੀ ਉਨ੍ਹਾਂ ਦਾ ਪਿੱਛਾ ਕਰਨਾ ਛੱਡ ਕੇ ਮੁੜ ਜਾਂਦੇ।”
28ਇਸ ਲਈ ਯੋਆਬ ਨੇ ਤੁਰ੍ਹੀ ਵਜਾਈ ਅਤੇ ਸਾਰੀ ਫ਼ੌਜ ਰੁਕ ਗਈ। ਉਨ੍ਹਾਂ ਨੇ ਹੁਣ ਇਸਰਾਏਲ ਦਾ ਪਿੱਛਾ ਨਹੀਂ ਕੀਤਾ ਅਤੇ ਨਾ ਹੀ ਉਨ੍ਹਾਂ ਨੇ ਹੋਰ ਲੜਾਈ ਕੀਤੀ।
29ਉਸ ਸਾਰੀ ਰਾਤ ਅਬਨੇਰ ਅਤੇ ਉਸਦੇ ਆਦਮੀ ਅਰਾਬਾਹ ਵਿੱਚੋਂ ਲੰਘੇ। ਉਨ੍ਹਾਂ ਨੇ ਯਰਦਨ ਪਾਰ ਕੀਤਾ, ਸਵੇਰ ਦੇ ਸਮੇਂ ਤੋਂ ਚੱਲ ਕੇ ਮਾਹਾਨਾਇਮ ਵਿੱਚ ਆਏ।
30ਫਿਰ ਯੋਆਬ ਨੇ ਅਬਨੇਰ ਦਾ ਪਿੱਛਾ ਕਰਨਾ ਬੰਦ ਕਰ ਦਿੱਤਾ ਅਤੇ ਸਾਰੀ ਫ਼ੌਜ ਨੂੰ ਇਕੱਠਾ ਕੀਤਾ। ਤਦ ਉਸਨੇ ਵੇਖਿਆ ਕਿ ਦਾਵੀਦ ਦੇ ਬੰਦਿਆਂ ਵਿੱਚੋਂ ਉੱਨੀ ਮਨੁੱਖ ਨਾ ਲੱਭੇ ਅਤੇ ਅਸਾਹੇਲ ਵੀ ਨਾ ਲੱਭਿਆ।