2 ਸ਼ਮੁਏਲ 21

ਤਦ ਦਾਵੀਦ ਨੇ ਯਾਬੇਸ਼ ਗਿਲਆਦ ਦੇ ਲੋਕਾਂ ਤੋਂ ਸ਼ਾਊਲ ਅਤੇ ਯੋਨਾਥਾਨ ਦੀਆਂ ਹੱਡੀਆਂ ਲੈ ਲਈਆਂ। ਇਹ ਹੱਡੀਆਂ ਯਾਬੇਸ਼-ਗਿਲਆਦੀਆਂ ਦੁਆਰਾ ਬੈਤ-ਸ਼ਾਨ ਦੇ ਕਸਬੇ ਦੇ ਚੌਂਕ ਵਿੱਚੋਂ ਚੋਰੀ ਕੀਤੀਆਂ ਗਈਆਂ ਸਨ। (ਫ਼ਲਿਸਤੀਆਂ ਨੇ ਸ਼ਾਊਲ ਨੂੰ ਮਾਰਨ ਤੋਂ ਬਾਅਦ ਉਸੇ ਦਿਨ ਉੱਥੇ ਹੀ ਟੰਗ ਦਿੱਤਾ ਸੀ।)

2 Samuel 21:12 (UKJV) And David went and took the bones of Saul and the bones of Jonathan his son from the men of Jabeshgilead, which had stolen them from the street of Bethshan, where the Philistines had hanged them, when the Philistines had slain Saul in Gilboa:

10ਇਸ ਘਟਨਾ ਦੇ ਕਾਰਨ, ਅੱਯਾਹ ਦੀ ਧੀ ਰਿਜ਼ਪਾਹ ਨੇ ਆਪਣੇ ਲਈ ਮੋਟੇ ਕੱਪੜੇ ਦੀ ਚੱਟਾਨ ਉੱਤੇ ਇੱਕ ਪਨਾਹ ਬਣਾਈ ਅਤੇ ਉਹ ਵਾਢੀ ਦੇ ਸ਼ੁਰੂ ਤੋਂ ਲੈ ਕੇ ਮੀਂਹ ਪੈਣ ਤੱਕ ਉਸ ਵਿੱਚ ਰਹੀ। ਉਸ ਨੇ ਨਾ ਤਾਂ ਦਿਨ ਵੇਲੇ ਪੰਛੀਆਂ ਨੂੰ ਲਾਸ਼ਾਂ ਦੇ ਨੇੜੇ ਆਉਣ ਦਿੱਤਾ ਅਤੇ ਨਾ ਹੀ ਰਾਤ ਨੂੰ ਜੰਗਲੀ ਜਾਨਵਰਾਂ ਨੂੰ।

11ਜਦੋਂ ਦਾਵੀਦ ਨੂੰ ਸ਼ਾਊਲ ਦੀ ਦਾਸੀ ਅੱਯਾਹ ਦੀ ਧੀ ਰਿਜ਼ਪਾਹ ਦੇ ਇਸ ਕੰਮ ਬਾਰੇ ਪਤਾ ਲੱਗਾ।

12ਤਦ ਦਾਵੀਦ ਨੇ ਯਾਬੇਸ਼ ਗਿਲਆਦ ਦੇ ਲੋਕਾਂ ਤੋਂ ਸ਼ਾਊਲ ਅਤੇ ਯੋਨਾਥਾਨ ਦੀਆਂ ਹੱਡੀਆਂ ਲੈ ਲਈਆਂ। ਇਹ ਹੱਡੀਆਂ ਯਾਬੇਸ਼-ਗਿਲਆਦੀਆਂ ਦੁਆਰਾ ਬੈਤ-ਸ਼ਾਨ ਦੇ ਕਸਬੇ ਦੇ ਚੌਂਕ ਵਿੱਚੋਂ ਚੋਰੀ ਕੀਤੀਆਂ ਗਈਆਂ ਸਨ। (ਫ਼ਲਿਸਤੀਆਂ ਨੇ ਸ਼ਾਊਲ ਨੂੰ ਮਾਰਨ ਤੋਂ ਬਾਅਦ ਉਸੇ ਦਿਨ ਉੱਥੇ ਹੀ ਟੰਗ ਦਿੱਤਾ ਸੀ।)

13ਦਾਵੀਦ ਨੇ ਸ਼ਾਊਲ ਅਤੇ ਉਸਦੇ ਪੁੱਤਰ ਯੋਨਾਥਾਨ ਦੀਆਂ ਹੱਡੀਆਂ ਲੈ ਕੇ ਉਨ੍ਹਾਂ ਦੀਆਂ ਹੱਡੀਆਂ ਨੂੰ ਇਕੱਠਾ ਕੀਤਾ ਉਨ੍ਹਾਂ ਸਾਰਿਆਂ ਦੀਆਂ ਹੱਡੀਆਂ ਨੂੰ ਇਕੱਠਾ ਕੀਤਾ ਜੋ ਟੰਗੇ ਗਏ ਸਨ।

14ਤਦ ਉਨ੍ਹਾਂ ਨੇ ਸ਼ਾਊਲ ਅਤੇ ਉਸ ਦੇ ਪੁੱਤਰ ਯੋਨਾਥਾਨ ਦੀਆਂ ਹੱਡੀਆਂ ਨੂੰ ਬਿਨਯਾਮੀਨ ਦੇ ਦੇਸ਼ ਸੇਲਾਹ ਵਿੱਚ ਸ਼ਾਊਲ ਦੇ ਪਿਤਾ ਕੀਸ਼ ਦੀ ਕਬਰ ਵਿੱਚ ਰੱਖ ਦਿੱਤਾ। ਸਭ ਕੁਝ ਰਾਜੇ ਦੇ ਹੁਕਮ ਅਨੁਸਾਰ ਹੁੰਦਾ ਸੀ। ਜਦੋਂ ਇਹ ਸਭ ਹੋ ਗਿਆ ਤਾਂ ਪਰਮੇਸ਼ਵਰ ਨੇ ਦੇਸ਼ ਦੀ ਪੁਕਾਰ ਦਾ ਜਵਾਬ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.