2 ਸ਼ਮੁਏਲ 21

ਇੱਕ ਵਾਰ ਫਿਰ ਫ਼ਲਿਸਤੀਆਂ ਨਾਲ ਗੋਬ ਨਾਮ ਦੇ ਇੱਕ ਸਥਾਨ ਵਿੱਚ ਲੜਾਈ ਹੋਈ ਤਦ ਯਆਰੇ ਓਰਗੀਮ ਦੇ ਪੁੱਤਰ ਅਲਹਾਨਾਨ ਨੇ ਜੋ ਬੈਤਲਹਮ ਦਾ ਸੀ ਗਿੱਤੀ ਗੋਲਿਅਥ ਦੇ ਭਰਾਂ ਨੂੰ ਮਾਰ ਸੁੱਟਿਆ ਜਿਸ ਦੇ ਨੇਜੇ ਦਾ ਡੰਡਾ ਜੁਲਾਹੇ ਦੇ ਸ਼ਤੀਰ ਵਰਗਾ ਸੀ।

2 Samuel 21:19 (UKJV) And there was again a battle in Gob with the Philistines, where Elhanan the son of Jaareoregim, a Bethlehemite, slew the brother of Goliath the Gittite, the staff of whose spear was like a weaver's beam.

17ਪਰ ਜ਼ੇਰੂਇਯਾਹ ਦਾ ਪੁੱਤਰ ਅਬੀਸ਼ਾਈ ਦਾਵੀਦ ਦੀ ਮਦਦ ਲਈ ਆਇਆ। ਉਸ ਨੇ ਫ਼ਲਿਸਤੀ ਤੇ ਹਮਲਾ ਕਰਕੇ ਉਸ ਨੂੰ ਮਾਰ ਦਿੱਤਾ। ਦਾਵੀਦ ਦੇ ਸਿਪਾਹੀਆਂ ਨੇ ਉਸ ਤੋਂ ਸਹੁੰ ਖਾਧੀ ਕਿ ਉਹ ਹੁਣ ਤੋਂ ਜੰਗ ਦੇ ਮੈਦਾਨ ਵਿੱਚ ਨਹੀਂ ਜਾਵੇਗਾ, ਨਹੀਂ ਤਾਂ ਇਸਰਾਏਲ ਦੇ ਖ਼ਾਨਦਾਨ ਦਾ ਦੀਵਾ ਬੁਝ ਜਾਵੇਗਾ।

18ਕੁਝ ਸਮੇਂ ਦੇ ਬਾਅਦ ਗੋਬ ਨਾਮ ਦੇ ਸਥਾਨ ਉੱਤੇ ਫ਼ਲਿਸਤੀਆਂ ਨਾਲ ਯੁੱਧ ਹੋਇਆ। ਉਸ ਸਮੇਂ ਹੁਸ਼ਾਥੀ ਸਿਬਕੀ ਨੇ ਸਫਾ ਨੂੰ ਮਾਰ ਦਿੱਤਾ ਜੋ ਦੈਂਤ ਦੇ ਪੁੱਤਰਾਂ ਵਿੱਚੋਂ ਸੀ।

19ਇੱਕ ਵਾਰ ਫਿਰ ਫ਼ਲਿਸਤੀਆਂ ਨਾਲ ਗੋਬ ਨਾਮ ਦੇ ਇੱਕ ਸਥਾਨ ਵਿੱਚ ਲੜਾਈ ਹੋਈ ਤਦ ਯਆਰੇ ਓਰਗੀਮ ਦੇ ਪੁੱਤਰ ਅਲਹਾਨਾਨ ਨੇ ਜੋ ਬੈਤਲਹਮ ਦਾ ਸੀ ਗਿੱਤੀ ਗੋਲਿਅਥ ਦੇ ਭਰਾਂ ਨੂੰ ਮਾਰ ਸੁੱਟਿਆ ਜਿਸ ਦੇ ਨੇਜੇ ਦਾ ਡੰਡਾ ਜੁਲਾਹੇ ਦੇ ਸ਼ਤੀਰ ਵਰਗਾ ਸੀ।

20ਉਸ ਤੋਂ ਬਾਅਦ ਇੱਕ ਵਾਰ ਫਿਰ ਗਾਥ ਵਿੱਚ ਲੜਾਈ ਹੋਈ। ਇੱਕ ਬਹੁਤ ਵੱਡੇ ਕੱਦ ਦਾ ਆਦਮੀ ਸੀ, ਜਿਸ ਦੇ ਹੱਥਾਂ ਅਤੇ ਪੈਰਾਂ ਦੀਆਂ ਛੇ-ਛੇ ਉਂਗਲਾਂ ਸਨ; ਅਰਥਾਤ ਚੌਵੀ ਉਂਗਲੀਆਂ ਸਨ। ਉਹ ਦੈਂਤ ਦੇ ਵੰਸ਼ ਵਿੱਚੋਂ ਸੀ।

21ਜਦੋਂ ਉਸਨੇ ਇਸਰਾਏਲ ਨੂੰ ਲਲਕਾਰਨਾ ਸ਼ੁਰੂ ਕੀਤਾ, ਤਾਂ ਦਾਵੀਦ ਦੇ ਭਰਾ ਸ਼ਿਮੇਆਹ ਦੇ ਪੁੱਤਰ ਯੋਨਾਥਾਨ ਨੇ ਉਸਨੂੰ ਜਾਨੋ ਮਾਰ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.