2 ਸ਼ਮੁਏਲ 21

ਇਹ ਸੁਣ ਕੇ ਗਿਬਓਨੀਆਂ ਨੇ ਉੱਤਰ ਦਿੱਤਾ, “ਅਸੀਂ ਸ਼ਾਊਲ ਦੇ ਘਰਾਣੇ ਤੋਂ ਸੋਨਾ ਜਾਂ ਚਾਂਦੀ ਦੀ ਮੰਗ ਨਹੀਂ ਕਰਦੇ ਅਤੇ ਨਾ ਹੀ ਅਸੀਂ ਕਿਸੇ ਇਸਰਾਏਲੀ ਨੂੰ ਮਾਰਨਾ ਚਾਹੁੰਦੇ ਹਾਂ।” ਫਿਰ ਦਾਵੀਦ ਰਾਜੇ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਕੀ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਕਰਾਂ?”

2 Samuel 21:4 (UKJV) And the Gibeonites said unto him, We will have no silver nor gold of Saul, nor of his house; neither for us shall you kill any man in Israel. And he said, What all of you shall say, that will I do for you.

2ਤਾਂ ਰਾਜੇ ਨੇ ਗਿਬਓਨੀਆਂ ਨੂੰ ਗੱਲ ਕਰਨ ਲਈ ਬੁਲਾਇਆ। (ਇੱਕ ਹਕੀਕਤ ਇਹ ਸੀ ਕਿ ਗਿਬਓਨੀ ਇਸਰਾਏਲ ਦੀ ਸੰਤਾਨ ਨਹੀਂ ਸਨ, ਸਗੋਂ ਅਮੋਰੀਆਂ ਦੇ ਬਚੇ ਹੋਏ ਸਨ। ਇਸਰਾਏਲੀਆਂ ਨੇ ਉਨ੍ਹਾਂ ਨੂੰ ਸੁਰੱਖਿਆ ਦਾ ਵਾਅਦਾ ਕੀਤਾ ਸੀ। ਸ਼ਾਊਲ ਨੇ ਆਪਣੇ ਉਤਸ਼ਾਹ ਵਿੱਚ, ਇਸਰਾਏਲ ਅਤੇ ਯਹੂਦਾਹ ਦੀ ਸੰਤਾਨ ਦੇ ਹਿੱਤ ਵਿੱਚ ਉਨ੍ਹਾਂ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ।)

3ਦਾਵੀਦ ਨੇ ਗਿਬਓਨੀਆਂ ਨੂੰ ਪੁੱਛਿਆ, “ਮੈਂ ਤੁਹਾਡੇ ਲਈ ਕੀ ਕਰਾ? ਮੈਂ ਕਿਸ ਵਸਤੂ ਨਾਲ ਪ੍ਰਾਸਚਿਤ ਕਰਾਂ ਤਾਂ ਜੋ ਤੁਸੀਂ ਯਾਹਵੇਹ ਦੀ ਵਿਰਾਸਤ ਨੂੰ ਅਸੀਸ ਦਿਓ?”

4ਇਹ ਸੁਣ ਕੇ ਗਿਬਓਨੀਆਂ ਨੇ ਉੱਤਰ ਦਿੱਤਾ, “ਅਸੀਂ ਸ਼ਾਊਲ ਦੇ ਘਰਾਣੇ ਤੋਂ ਸੋਨਾ ਜਾਂ ਚਾਂਦੀ ਦੀ ਮੰਗ ਨਹੀਂ ਕਰਦੇ ਅਤੇ ਨਾ ਹੀ ਅਸੀਂ ਕਿਸੇ ਇਸਰਾਏਲੀ ਨੂੰ ਮਾਰਨਾ ਚਾਹੁੰਦੇ ਹਾਂ।” ਫਿਰ ਦਾਵੀਦ ਰਾਜੇ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਕੀ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਕਰਾਂ?”

5ਇਹ ਸੁਣ ਕੇ ਉਨ੍ਹਾਂ ਨੇ ਰਾਜੇ ਨੂੰ ਕਿਹਾ, “ਉਹ ਮਨੁੱਖ ਜਿਸ ਨੇ ਸਾਨੂੰ ਨਾਸ ਕੀਤਾ, ਜਿਸ ਨੇ ਸਾਨੂੰ ਤਬਾਹ ਕਰਨ ਦੀ ਯੋਜਨਾ ਬਣਾਈ ਤਾਂ ਜੋ ਇਸਰਾਏਲ ਵਿੱਚ ਸਾਡੀ ਕੋਈ ਜਗ੍ਹਾ ਨਾ ਹੋਵੇ,

6ਉਸ ਦੇ ਉੱਤਰਾਧਿਕਾਰੀਆਂ ਵਿੱਚੋਂ ਸੱਤ ਜਣੇ ਸਾਨੂੰ ਸੌਂਪ ਦਿੱਤਾ ਜਾਣ ਤਾਂ ਜੋ ਅਸੀਂ ਉਨ੍ਹਾਂ ਨੂੰ ਯਾਹਵੇਹ ਦੇ ਚੁਣੇ ਹੋਏ ਸ਼ਾਊਲ ਦੇ ਗਿਬਆਹ ਵਿੱਚ ਯਾਹਵੇਹ ਦੇ ਸਾਹਮਣੇ ਮੌਤ ਦੀ ਸਜ਼ਾ ਦੇਣ ਲਈ ਲੈ ਜਾ ਸਕੀਏ।” ਰਾਜੇ ਨੇ ਉਨ੍ਹਾਂ ਨੂੰ ਕਿਹਾ, “ਮੈਂ ਉਨ੍ਹਾਂ ਨੂੰ ਸੌਂਪ ਦਿਆਂਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.