2 ਸ਼ਮੁਏਲ 22

ਦਾਵੀਦ ਨੇ ਇਸ ਗੀਤ ਦੇ ਸ਼ਬਦਾਂ ਨੂੰ ਯਾਹਵੇਹ ਲਈ ਗਾਇਆ ਜਦੋਂ ਯਾਹਵੇਹ ਨੇ ਉਸਨੂੰ ਉਸਦੇ ਸਾਰੇ ਦੁਸ਼ਮਣਾਂ ਦੇ ਹੱਥੋਂ ਅਤੇ ਸ਼ਾਊਲ ਦੇ ਹੱਥੋਂ ਛੁਡਾਇਆ ਸੀ।

2 Samuel 22:1 (UKJV) And David spoke unto the LORD the words of this song in the day that the LORD had delivered him out of the hand of all his enemies, and out of the hand of Saul:

1ਦਾਵੀਦ ਨੇ ਇਸ ਗੀਤ ਦੇ ਸ਼ਬਦਾਂ ਨੂੰ ਯਾਹਵੇਹ ਲਈ ਗਾਇਆ ਜਦੋਂ ਯਾਹਵੇਹ ਨੇ ਉਸਨੂੰ ਉਸਦੇ ਸਾਰੇ ਦੁਸ਼ਮਣਾਂ ਦੇ ਹੱਥੋਂ ਅਤੇ ਸ਼ਾਊਲ ਦੇ ਹੱਥੋਂ ਛੁਡਾਇਆ ਸੀ।

2ਉਸਨੇ ਕਿਹਾ: “ਯਾਹਵੇਹ ਮੇਰੀ ਚੱਟਾਨ, ਮੇਰਾ ਗੜ੍ਹ ਅਤੇ ਮੇਰਾ ਛੁਡਾਉਣ ਵਾਲਾ ਹੈ;

3ਮੇਰਾ ਪਰਮੇਸ਼ਵਰ ਮੇਰੀ ਚੱਟਾਨ ਹੈ, ਜਿਸ ਵਿੱਚ ਮੈਂ ਪਨਾਹ ਲੈਂਦਾ ਹਾਂ, ਮੇਰੀ ਢਾਲ ਅਤੇ ਮੇਰੀ ਮੁਕਤੀ ਦਾ ਸਿੰਗ ਹੈ। ਉਹ ਮੇਰਾ ਗੜ੍ਹ, ਮੇਰੀ ਪਨਾਹ ਅਤੇ ਮੇਰਾ ਮੁਕਤੀਦਾਤਾ ਹੈ, ਤੂੰ ਮੈਨੂੰ ਅੰਧਕਾਰ ਤੋਂ ਬਚਾਉਂਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.