2 ਸ਼ਮੁਏਲ 22

ਹੇ ਯਾਹਵੇਹ ਤੇਰੀ ਝਿੜਕ ਨਾਲ ਅਤੇ ਤੇਰੇ ਨਾਸਾਂ ਵਿੱਚੋਂ ਸਾਹ ਦੇ ਝੋਕੇ ਦੇ ਕਾਰਨ ਸਮੁੰਦਰ ਦੀਆਂ ਸਤਹ ਦਿੱਸਣ ਲੱਗ ਪਈਆਂ, ਅਤੇ ਧਰਤੀ ਦੀਆਂ ਨੀਹਾਂ ਰੱਖੀਆਂ ਗਈਆਂ।

2 Samuel 22:16 (UKJV) And the channels of the sea appeared, the foundations of the world were discovered, at the rebuking of the LORD, at the blast of the breath of his nostrils.

14ਯਾਹਵੇਹ ਸਵਰਗ ਤੋਂ ਗਰਜਿਆ; ਅੱਤ ਮਹਾਨ ਦੀ ਆਵਾਜ਼ ਗੂੰਜ ਉੱਠੀ।

15ਉਸਨੇ ਆਪਣੇ ਤੀਰ ਚਲਾਏ ਅਤੇ ਦੁਸ਼ਮਣਾਂ ਨੂੰ ਖਿੰਡਾ ਦਿੱਤਾ, ਬਿਜਲੀ ਦੀਆਂ ਵੱਡੀਆਂ ਲਿਸ਼ਕਾ ਨਾਲ ਉਸਨੇ ਉਹਨਾਂ ਨੂੰ ਉਲਝਾ ਦਿੱਤਾ।

16ਹੇ ਯਾਹਵੇਹ ਤੇਰੀ ਝਿੜਕ ਨਾਲ ਅਤੇ ਤੇਰੇ ਨਾਸਾਂ ਵਿੱਚੋਂ ਸਾਹ ਦੇ ਝੋਕੇ ਦੇ ਕਾਰਨ ਸਮੁੰਦਰ ਦੀਆਂ ਸਤਹ ਦਿੱਸਣ ਲੱਗ ਪਈਆਂ, ਅਤੇ ਧਰਤੀ ਦੀਆਂ ਨੀਹਾਂ ਰੱਖੀਆਂ ਗਈਆਂ।

17“ਉਸ ਨੇ ਸਵਰਗ ਤੋਂ ਆਪਣਾ ਹੱਥ ਵਧਾ ਕੇ ਮੈਨੂੰ ਫੜ ਲਿਆ; ਉਸ ਨੇ ਮੈਨੂੰ ਡੂੰਘੇ ਪਾਣੀਆਂ ਵਿੱਚੋਂ ਬਾਹਰ ਕੱਢਿਆ।

18ਉਸਨੇ ਮੈਨੂੰ ਮੇਰੇ ਸ਼ਕਤੀਸ਼ਾਲੀ ਦੁਸ਼ਮਣ ਤੋਂ, ਮੇਰੇ ਨਾਲ ਘਿਣ ਕਰਨ ਵਾਲੇ ਅਤੇ ਜੋ ਮੇਰੇ ਤੋਂ ਬਹੁਤ ਬਲਵਾਨ ਸਨ, ਮੈਨੂੰ ਉਹਨਾਂ ਤੋਂ ਛੁਡਾਇਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.