16ਹੇ ਯਾਹਵੇਹ ਤੇਰੀ ਝਿੜਕ ਨਾਲ ਅਤੇ ਤੇਰੇ ਨਾਸਾਂ ਵਿੱਚੋਂ ਸਾਹ ਦੇ ਝੋਕੇ ਦੇ ਕਾਰਨ ਸਮੁੰਦਰ ਦੀਆਂ ਸਤਹ ਦਿੱਸਣ ਲੱਗ ਪਈਆਂ, ਅਤੇ ਧਰਤੀ ਦੀਆਂ ਨੀਹਾਂ ਰੱਖੀਆਂ ਗਈਆਂ।
17“ਉਸ ਨੇ ਸਵਰਗ ਤੋਂ ਆਪਣਾ ਹੱਥ ਵਧਾ ਕੇ ਮੈਨੂੰ ਫੜ ਲਿਆ; ਉਸ ਨੇ ਮੈਨੂੰ ਡੂੰਘੇ ਪਾਣੀਆਂ ਵਿੱਚੋਂ ਬਾਹਰ ਕੱਢਿਆ।
18ਉਸਨੇ ਮੈਨੂੰ ਮੇਰੇ ਸ਼ਕਤੀਸ਼ਾਲੀ ਦੁਸ਼ਮਣ ਤੋਂ, ਮੇਰੇ ਨਾਲ ਘਿਣ ਕਰਨ ਵਾਲੇ ਅਤੇ ਜੋ ਮੇਰੇ ਤੋਂ ਬਹੁਤ ਬਲਵਾਨ ਸਨ, ਮੈਨੂੰ ਉਹਨਾਂ ਤੋਂ ਛੁਡਾਇਆ।
19ਉਨ੍ਹਾਂ ਨੇ ਮੇਰੀ ਬਿਪਤਾ ਦੇ ਦਿਨ ਮੇਰਾ ਸਾਹਮਣਾ ਕੀਤਾ, ਪਰ ਯਾਹਵੇਹ ਮੇਰਾ ਸਹਾਰਾ ਸੀ।
20ਉਸਨੇ ਮੈਨੂੰ ਇੱਕ ਵਿਸ਼ਾਲ ਜਗ੍ਹਾ ਵਿੱਚ ਪਹੁੰਚਾਇਆ; ਉਸ ਨੇ ਮੈਨੂੰ ਬਚਾਇਆ ਕਿਉਂਕਿ ਉਹ ਮੇਰੇ ਤੋਂ ਪ੍ਰਸੰਨ ਸੀ।