1ਦਾਵੀਦ ਨੇ ਇਸ ਗੀਤ ਦੇ ਸ਼ਬਦਾਂ ਨੂੰ ਯਾਹਵੇਹ ਲਈ ਗਾਇਆ ਜਦੋਂ ਯਾਹਵੇਹ ਨੇ ਉਸਨੂੰ ਉਸਦੇ ਸਾਰੇ ਦੁਸ਼ਮਣਾਂ ਦੇ ਹੱਥੋਂ ਅਤੇ ਸ਼ਾਊਲ ਦੇ ਹੱਥੋਂ ਛੁਡਾਇਆ ਸੀ।
2ਉਸਨੇ ਕਿਹਾ: “ਯਾਹਵੇਹ ਮੇਰੀ ਚੱਟਾਨ, ਮੇਰਾ ਗੜ੍ਹ ਅਤੇ ਮੇਰਾ ਛੁਡਾਉਣ ਵਾਲਾ ਹੈ;
3ਮੇਰਾ ਪਰਮੇਸ਼ਵਰ ਮੇਰੀ ਚੱਟਾਨ ਹੈ, ਜਿਸ ਵਿੱਚ ਮੈਂ ਪਨਾਹ ਲੈਂਦਾ ਹਾਂ, ਮੇਰੀ ਢਾਲ ਅਤੇ ਮੇਰੀ ਮੁਕਤੀ ਦਾ ਸਿੰਗ ਹੈ। ਉਹ ਮੇਰਾ ਗੜ੍ਹ, ਮੇਰੀ ਪਨਾਹ ਅਤੇ ਮੇਰਾ ਮੁਕਤੀਦਾਤਾ ਹੈ, ਤੂੰ ਮੈਨੂੰ ਅੰਧਕਾਰ ਤੋਂ ਬਚਾਉਂਦਾ ਹੈ।
4“ਮੈਂ ਯਾਹਵੇਹ ਨੂੰ ਪੁਕਾਰਿਆ, ਜੋ ਉਸਤਤ ਦੇ ਯੋਗ ਹੈ, ਅਤੇ ਮੈਂ ਆਪਣੇ ਦੁਸ਼ਮਣਾਂ ਤੋਂ ਬਚਾਇਆ ਜਾਵਾਂਗਾ।