2 ਸ਼ਮੁਏਲ 22

ਉਸਨੇ ਮੈਨੂੰ ਇੱਕ ਵਿਸ਼ਾਲ ਜਗ੍ਹਾ ਵਿੱਚ ਪਹੁੰਚਾਇਆ; ਉਸ ਨੇ ਮੈਨੂੰ ਬਚਾਇਆ ਕਿਉਂਕਿ ਉਹ ਮੇਰੇ ਤੋਂ ਪ੍ਰਸੰਨ ਸੀ।

2 Samuel 22:20 (UKJV) He brought me forth also into a large place: he delivered me, because he delighted in me.

18ਉਸਨੇ ਮੈਨੂੰ ਮੇਰੇ ਸ਼ਕਤੀਸ਼ਾਲੀ ਦੁਸ਼ਮਣ ਤੋਂ, ਮੇਰੇ ਨਾਲ ਘਿਣ ਕਰਨ ਵਾਲੇ ਅਤੇ ਜੋ ਮੇਰੇ ਤੋਂ ਬਹੁਤ ਬਲਵਾਨ ਸਨ, ਮੈਨੂੰ ਉਹਨਾਂ ਤੋਂ ਛੁਡਾਇਆ।

19ਉਨ੍ਹਾਂ ਨੇ ਮੇਰੀ ਬਿਪਤਾ ਦੇ ਦਿਨ ਮੇਰਾ ਸਾਹਮਣਾ ਕੀਤਾ, ਪਰ ਯਾਹਵੇਹ ਮੇਰਾ ਸਹਾਰਾ ਸੀ।

20ਉਸਨੇ ਮੈਨੂੰ ਇੱਕ ਵਿਸ਼ਾਲ ਜਗ੍ਹਾ ਵਿੱਚ ਪਹੁੰਚਾਇਆ; ਉਸ ਨੇ ਮੈਨੂੰ ਬਚਾਇਆ ਕਿਉਂਕਿ ਉਹ ਮੇਰੇ ਤੋਂ ਪ੍ਰਸੰਨ ਸੀ।

21“ਯਾਹਵੇਹ ਨੇ ਮੇਰੇ ਨਾਲ ਮੇਰੀ ਧਾਰਮਿਕਤਾ ਦੇ ਅਨੁਸਾਰ ਵਿਹਾਰ ਕੀਤਾ ਹੈ; ਮੇਰੇ ਹੱਥਾਂ ਦੀ ਸ਼ੁੱਧਤਾ ਦੇ ਅਨੁਸਾਰ ਉਸ ਨੇ ਮੈਨੂੰ ਇਨਾਮ ਦਿੱਤਾ ਹੈ।

22ਕਿਉਂਕਿ ਮੈਂ ਯਾਹਵੇਹ ਦੇ ਮਾਰਗਾਂ ਦੀ ਪਾਲਣਾ ਕੀਤੀ ਹੈ; ਮੈਂ ਆਪਣੇ ਪਰਮੇਸ਼ਵਰ ਤੋਂ ਬੇਮੁੱਖ ਹੋਣ ਦਾ ਦੋਸ਼ੀ ਨਹੀਂ ਹੋਇਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.