22ਕਿਉਂਕਿ ਮੈਂ ਯਾਹਵੇਹ ਦੇ ਮਾਰਗਾਂ ਦੀ ਪਾਲਣਾ ਕੀਤੀ ਹੈ; ਮੈਂ ਆਪਣੇ ਪਰਮੇਸ਼ਵਰ ਤੋਂ ਬੇਮੁੱਖ ਹੋਣ ਦਾ ਦੋਸ਼ੀ ਨਹੀਂ ਹੋਇਆ।
23ਉਸਦੇ ਸਾਰੇ ਕਾਨੂੰਨ ਮੇਰੇ ਸਾਹਮਣੇ ਹਨ। ਮੈਂ ਉਹ ਦੇ ਹੁਕਮਾਂ ਤੋਂ ਮੂੰਹ ਨਹੀਂ ਮੋੜਿਆ।
24ਮੈਂ ਉਸਦੇ ਅੱਗੇ ਨਿਰਦੋਸ਼ ਰਿਹਾ ਹਾਂ ਅਤੇ ਆਪਣੇ ਆਪ ਨੂੰ ਪਾਪ ਤੋਂ ਬਚਾਇਆ ਹੈ।
25ਯਾਹਵੇਹ ਨੇ ਮੈਨੂੰ ਮੇਰੀ ਧਾਰਮਿਕਤਾ ਦੇ ਅਨੁਸਾਰ, ਮੇਰੀ ਸ਼ੁੱਧਤਾ ਦੇ ਅਨੁਸਾਰ ਉਹ ਦੀ ਨਿਗਾਹ ਵਿੱਚ ਫਲ ਦਿੱਤਾ ਹੈ।
26“ਵਫ਼ਾਦਾਰਾਂ ਲਈ ਤੂੰ ਆਪਣੇ ਆਪ ਨੂੰ ਵਫ਼ਾਦਾਰ ਦਿਖਾਉਂਦਾ ਹੈ, ਨਿਰਦੋਸ਼ਾਂ ਮਨੁੱਖਾਂ ਲਈ ਤੂੰ ਆਪਣੇ ਆਪ ਨੂੰ ਨਿਰਦੋਸ਼ ਦਿਖਾਉਂਦਾ ਹੈ,