27ਸ਼ੁੱਧ ਲੋਕਾਂ ਲਈ ਤੂੰ ਆਪਣੇ ਆਪ ਨੂੰ ਸ਼ੁੱਧ ਦਿਖਾਉਂਦਾ ਹੈ, ਪਰ ਚਾਲਬਾਜ਼ਾਂ ਲਈ ਤੂੰ ਆਪਣੇ ਆਪ ਨੂੰ ਚਲਾਕ ਵਿਖਾਉਂਦਾ ਹੈ।
28ਤੂੰ ਨਮਰ ਵਿਅਕਤੀ ਨੂੰ ਬਚਾਉਂਦਾ ਹੈ, ਪਰ ਤੇਰੀਆਂ ਅੱਖਾਂ ਹੰਕਾਰੀਆਂ ਉੱਤੇ ਹੈ ਕਿ ਉਨ੍ਹਾਂ ਨੂੰ ਨੀਵਾਂ ਕਰੇ।
29ਹੇ ਯਾਹਵੇਹ, ਤੂੰ ਮੇਰਾ ਦੀਵਾ ਹੈ; ਯਾਹਵੇਹ ਮੇਰੇ ਹਨੇਰੇ ਨੂੰ ਚਾਨਣ ਵਿੱਚ ਬਦਲਦਾ ਹੈ।
30ਤੇਰੀ ਮਦਦ ਨਾਲ ਮੈਂ ਫੌਜ ਦੇ ਵਿਰੁੱਧ ਅੱਗੇ ਵਧ ਸਕਦਾ ਹਾਂ; ਆਪਣੇ ਪਰਮੇਸ਼ਵਰ ਦੀ ਸਹਾਇਤਾ ਨਾਲ ਮੈਂ ਇੱਕ ਕੰਧ ਨੂੰ ਟੱਪ ਸਕਦਾ ਹਾਂ।
31“ਜਿੱਥੋਂ ਤੱਕ ਪਰਮੇਸ਼ਵਰ ਦੀ ਗੱਲ ਹੈ, ਉਸਦਾ ਰਸਤਾ ਸੰਪੂਰਨ ਹੈ, ਯਾਹਵੇਹ ਦਾ ਬਚਨ ਤਾਇਆ ਹੋਇਆ ਹੈ, ਉਹ ਉਨ੍ਹਾਂ ਸਾਰਿਆਂ ਦੀ ਰੱਖਿਆ ਕਰਦਾ ਹੈ ਜੋ ਉਸ ਵਿੱਚ ਪਨਾਹ ਲੈਂਦੇ ਹਨ।