2 ਸ਼ਮੁਏਲ 22

ਤੇਰੀ ਮਦਦ ਨਾਲ ਮੈਂ ਫੌਜ ਦੇ ਵਿਰੁੱਧ ਅੱਗੇ ਵਧ ਸਕਦਾ ਹਾਂ; ਆਪਣੇ ਪਰਮੇਸ਼ਵਰ ਦੀ ਸਹਾਇਤਾ ਨਾਲ ਮੈਂ ਇੱਕ ਕੰਧ ਨੂੰ ਟੱਪ ਸਕਦਾ ਹਾਂ।

2 Samuel 22:30 (UKJV) For by you I have run through a troop: by my God have I leaped over a wall.

28ਤੂੰ ਨਮਰ ਵਿਅਕਤੀ ਨੂੰ ਬਚਾਉਂਦਾ ਹੈ, ਪਰ ਤੇਰੀਆਂ ਅੱਖਾਂ ਹੰਕਾਰੀਆਂ ਉੱਤੇ ਹੈ ਕਿ ਉਨ੍ਹਾਂ ਨੂੰ ਨੀਵਾਂ ਕਰੇ।

29ਹੇ ਯਾਹਵੇਹ, ਤੂੰ ਮੇਰਾ ਦੀਵਾ ਹੈ; ਯਾਹਵੇਹ ਮੇਰੇ ਹਨੇਰੇ ਨੂੰ ਚਾਨਣ ਵਿੱਚ ਬਦਲਦਾ ਹੈ।

30ਤੇਰੀ ਮਦਦ ਨਾਲ ਮੈਂ ਫੌਜ ਦੇ ਵਿਰੁੱਧ ਅੱਗੇ ਵਧ ਸਕਦਾ ਹਾਂ; ਆਪਣੇ ਪਰਮੇਸ਼ਵਰ ਦੀ ਸਹਾਇਤਾ ਨਾਲ ਮੈਂ ਇੱਕ ਕੰਧ ਨੂੰ ਟੱਪ ਸਕਦਾ ਹਾਂ।

31“ਜਿੱਥੋਂ ਤੱਕ ਪਰਮੇਸ਼ਵਰ ਦੀ ਗੱਲ ਹੈ, ਉਸਦਾ ਰਸਤਾ ਸੰਪੂਰਨ ਹੈ, ਯਾਹਵੇਹ ਦਾ ਬਚਨ ਤਾਇਆ ਹੋਇਆ ਹੈ, ਉਹ ਉਨ੍ਹਾਂ ਸਾਰਿਆਂ ਦੀ ਰੱਖਿਆ ਕਰਦਾ ਹੈ ਜੋ ਉਸ ਵਿੱਚ ਪਨਾਹ ਲੈਂਦੇ ਹਨ।

32ਕਿਉਂਕਿ ਯਾਹਵੇਹ ਤੋਂ ਇਲਾਵਾ ਹੋਰ ਪਰਮੇਸ਼ਵਰ ਕੌਣ ਹੈ? ਅਤੇ ਸਾਡੇ ਪਰਮੇਸ਼ਵਰ ਤੋਂ ਬਿਨਾ ਹੋਰ ਕਿਹੜੀ ਚੱਟਾਨ ਹੈ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.