2 ਸ਼ਮੁਏਲ 22

ਕਿਉਂਕਿ ਯਾਹਵੇਹ ਤੋਂ ਇਲਾਵਾ ਹੋਰ ਪਰਮੇਸ਼ਵਰ ਕੌਣ ਹੈ? ਅਤੇ ਸਾਡੇ ਪਰਮੇਸ਼ਵਰ ਤੋਂ ਬਿਨਾ ਹੋਰ ਕਿਹੜੀ ਚੱਟਾਨ ਹੈ?

2 Samuel 22:32 (UKJV) For who is God, save the LORD? and who is a rock, save our God?

30ਤੇਰੀ ਮਦਦ ਨਾਲ ਮੈਂ ਫੌਜ ਦੇ ਵਿਰੁੱਧ ਅੱਗੇ ਵਧ ਸਕਦਾ ਹਾਂ; ਆਪਣੇ ਪਰਮੇਸ਼ਵਰ ਦੀ ਸਹਾਇਤਾ ਨਾਲ ਮੈਂ ਇੱਕ ਕੰਧ ਨੂੰ ਟੱਪ ਸਕਦਾ ਹਾਂ।

31“ਜਿੱਥੋਂ ਤੱਕ ਪਰਮੇਸ਼ਵਰ ਦੀ ਗੱਲ ਹੈ, ਉਸਦਾ ਰਸਤਾ ਸੰਪੂਰਨ ਹੈ, ਯਾਹਵੇਹ ਦਾ ਬਚਨ ਤਾਇਆ ਹੋਇਆ ਹੈ, ਉਹ ਉਨ੍ਹਾਂ ਸਾਰਿਆਂ ਦੀ ਰੱਖਿਆ ਕਰਦਾ ਹੈ ਜੋ ਉਸ ਵਿੱਚ ਪਨਾਹ ਲੈਂਦੇ ਹਨ।

32ਕਿਉਂਕਿ ਯਾਹਵੇਹ ਤੋਂ ਇਲਾਵਾ ਹੋਰ ਪਰਮੇਸ਼ਵਰ ਕੌਣ ਹੈ? ਅਤੇ ਸਾਡੇ ਪਰਮੇਸ਼ਵਰ ਤੋਂ ਬਿਨਾ ਹੋਰ ਕਿਹੜੀ ਚੱਟਾਨ ਹੈ?

33ਇਹ ਪਰਮੇਸ਼ਵਰ ਹੈ ਜੋ ਮੈਨੂੰ ਮਜ਼ਬੂਤ ਕਰਦਾ ਹੈ ਅਤੇ ਉਹ ਮੇਰੇ ਰਾਹਾਂ ਨੂੰ ਸੁਰੱਖਿਅਤ ਰੱਖਦਾ ਹੈ।

34ਉਹ ਮੇਰੇ ਪੈਰਾਂ ਨੂੰ ਹਿਰਨੀ ਦੇ ਪੈਰਾਂ ਵਾਂਗ ਬਣਾਉਂਦਾ ਹੈ; ਉਹ ਮੈਨੂੰ ਉਚਾਈਆਂ ਉੱਤੇ ਖੜ੍ਹਾ ਕਰਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.