40ਤੂੰ ਯੁੱਧ ਲਈ ਮੈਨੂੰ ਬਲ ਦਿੱਤਾ, ਤੂੰ ਮੇਰੇ ਵਿਰੋਧੀਆਂ ਨੂੰ ਮੇਰੇ ਅੱਗੇ ਨੀਵਾਂ ਕੀਤਾ।
41ਤੂੰ ਮੇਰੇ ਵੈਰੀਆਂ ਨੂੰ ਭਜਾਇਆ, ਅਤੇ ਮੈਂ ਆਪਣੇ ਦੁਸ਼ਮਣਾਂ ਨੂੰ ਨਾਸ ਕਰ ਦਿੱਤਾ।
42ਉਨ੍ਹਾਂ ਨੇ ਮਦਦ ਲਈ ਦੁਹਾਈ ਦਿੱਤੀ, ਪਰ ਉਨ੍ਹਾਂ ਨੂੰ ਬਚਾਉਣ ਵਾਲਾ ਕੋਈ ਨਹੀਂ ਸੀ, ਉਹਨਾਂ ਨੇ ਯਾਹਵੇਹ ਦੀ ਵੀ ਦੁਹਾਈ ਦਿੱਤੀ, ਪਰ ਉਸਨੇ ਜਵਾਬ ਨਹੀਂ ਦਿੱਤਾ।
43ਮੈਂ ਉਨ੍ਹਾਂ ਨੂੰ ਧਰਤੀ ਦੀ ਧੂੜ ਵਾਂਗ ਪੀਹ ਸੁੱਟਿਆ; ਮੈਂ ਉਨ੍ਹਾਂ ਨੂੰ ਗਲੀਆਂ ਵਿੱਚ ਚਿੱਕੜ ਵਾਂਗੂੰ ਮਿੱਧਿਆ ਅਤੇ ਉਨ੍ਹਾਂ ਨੂੰ ਖਿਲਾਰ ਦਿੱਤਾ।
44“ਤੂੰ ਮੈਨੂੰ ਲੋਕਾਂ ਦੇ ਝਗੜਿਆਂ ਤੋਂ ਛੁਡਾਇਆ ਹੈ; ਤੂੰ ਮੈਨੂੰ ਕੌਮਾਂ ਦੇ ਮੁਖੀ ਵਜੋਂ ਸੰਭਾਲਿਆ ਹੈ। ਜਿਨ੍ਹਾਂ ਨੂੰ ਮੈਂ ਨਹੀਂ ਜਾਣਦਾ ਸੀ ਹੁਣ ਮੇਰੀ ਸੇਵਾ ਕਰਦੇ ਹਨ,