2 ਸ਼ਮੁਏਲ 22

ਮੈਂ ਉਨ੍ਹਾਂ ਨੂੰ ਧਰਤੀ ਦੀ ਧੂੜ ਵਾਂਗ ਪੀਹ ਸੁੱਟਿਆ; ਮੈਂ ਉਨ੍ਹਾਂ ਨੂੰ ਗਲੀਆਂ ਵਿੱਚ ਚਿੱਕੜ ਵਾਂਗੂੰ ਮਿੱਧਿਆ ਅਤੇ ਉਨ੍ਹਾਂ ਨੂੰ ਖਿਲਾਰ ਦਿੱਤਾ।

2 Samuel 22:43 (UKJV) Then did I beat them as small as the dust of the earth, I did stamp them as the mire of the street, and did spread them abroad.

41ਤੂੰ ਮੇਰੇ ਵੈਰੀਆਂ ਨੂੰ ਭਜਾਇਆ, ਅਤੇ ਮੈਂ ਆਪਣੇ ਦੁਸ਼ਮਣਾਂ ਨੂੰ ਨਾਸ ਕਰ ਦਿੱਤਾ।

42ਉਨ੍ਹਾਂ ਨੇ ਮਦਦ ਲਈ ਦੁਹਾਈ ਦਿੱਤੀ, ਪਰ ਉਨ੍ਹਾਂ ਨੂੰ ਬਚਾਉਣ ਵਾਲਾ ਕੋਈ ਨਹੀਂ ਸੀ, ਉਹਨਾਂ ਨੇ ਯਾਹਵੇਹ ਦੀ ਵੀ ਦੁਹਾਈ ਦਿੱਤੀ, ਪਰ ਉਸਨੇ ਜਵਾਬ ਨਹੀਂ ਦਿੱਤਾ।

43ਮੈਂ ਉਨ੍ਹਾਂ ਨੂੰ ਧਰਤੀ ਦੀ ਧੂੜ ਵਾਂਗ ਪੀਹ ਸੁੱਟਿਆ; ਮੈਂ ਉਨ੍ਹਾਂ ਨੂੰ ਗਲੀਆਂ ਵਿੱਚ ਚਿੱਕੜ ਵਾਂਗੂੰ ਮਿੱਧਿਆ ਅਤੇ ਉਨ੍ਹਾਂ ਨੂੰ ਖਿਲਾਰ ਦਿੱਤਾ।

44“ਤੂੰ ਮੈਨੂੰ ਲੋਕਾਂ ਦੇ ਝਗੜਿਆਂ ਤੋਂ ਛੁਡਾਇਆ ਹੈ; ਤੂੰ ਮੈਨੂੰ ਕੌਮਾਂ ਦੇ ਮੁਖੀ ਵਜੋਂ ਸੰਭਾਲਿਆ ਹੈ। ਜਿਨ੍ਹਾਂ ਨੂੰ ਮੈਂ ਨਹੀਂ ਜਾਣਦਾ ਸੀ ਹੁਣ ਮੇਰੀ ਸੇਵਾ ਕਰਦੇ ਹਨ,

45ਪਰਦੇਸੀ ਮੇਰੇ ਸਾਹਮਣੇ ਝੁਕਦੇ ਹਨ। ਜਿਵੇਂ ਹੀ ਉਹ ਮੇਰੇ ਬਾਰੇ ਸੁਣਦੇ ਹਨ, ਉਹ ਮੇਰਾ ਕਹਿਣਾ ਮੰਨਦੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.