2 ਸ਼ਮੁਏਲ 22

“ਤੂੰ ਮੈਨੂੰ ਲੋਕਾਂ ਦੇ ਝਗੜਿਆਂ ਤੋਂ ਛੁਡਾਇਆ ਹੈ; ਤੂੰ ਮੈਨੂੰ ਕੌਮਾਂ ਦੇ ਮੁਖੀ ਵਜੋਂ ਸੰਭਾਲਿਆ ਹੈ। ਜਿਨ੍ਹਾਂ ਨੂੰ ਮੈਂ ਨਹੀਂ ਜਾਣਦਾ ਸੀ ਹੁਣ ਮੇਰੀ ਸੇਵਾ ਕਰਦੇ ਹਨ,

2 Samuel 22:44 (UKJV) You also have delivered me from the strivings of my people, you have kept me to be head of the heathen: a people which I knew not shall serve me.

42ਉਨ੍ਹਾਂ ਨੇ ਮਦਦ ਲਈ ਦੁਹਾਈ ਦਿੱਤੀ, ਪਰ ਉਨ੍ਹਾਂ ਨੂੰ ਬਚਾਉਣ ਵਾਲਾ ਕੋਈ ਨਹੀਂ ਸੀ, ਉਹਨਾਂ ਨੇ ਯਾਹਵੇਹ ਦੀ ਵੀ ਦੁਹਾਈ ਦਿੱਤੀ, ਪਰ ਉਸਨੇ ਜਵਾਬ ਨਹੀਂ ਦਿੱਤਾ।

43ਮੈਂ ਉਨ੍ਹਾਂ ਨੂੰ ਧਰਤੀ ਦੀ ਧੂੜ ਵਾਂਗ ਪੀਹ ਸੁੱਟਿਆ; ਮੈਂ ਉਨ੍ਹਾਂ ਨੂੰ ਗਲੀਆਂ ਵਿੱਚ ਚਿੱਕੜ ਵਾਂਗੂੰ ਮਿੱਧਿਆ ਅਤੇ ਉਨ੍ਹਾਂ ਨੂੰ ਖਿਲਾਰ ਦਿੱਤਾ।

44“ਤੂੰ ਮੈਨੂੰ ਲੋਕਾਂ ਦੇ ਝਗੜਿਆਂ ਤੋਂ ਛੁਡਾਇਆ ਹੈ; ਤੂੰ ਮੈਨੂੰ ਕੌਮਾਂ ਦੇ ਮੁਖੀ ਵਜੋਂ ਸੰਭਾਲਿਆ ਹੈ। ਜਿਨ੍ਹਾਂ ਨੂੰ ਮੈਂ ਨਹੀਂ ਜਾਣਦਾ ਸੀ ਹੁਣ ਮੇਰੀ ਸੇਵਾ ਕਰਦੇ ਹਨ,

45ਪਰਦੇਸੀ ਮੇਰੇ ਸਾਹਮਣੇ ਝੁਕਦੇ ਹਨ। ਜਿਵੇਂ ਹੀ ਉਹ ਮੇਰੇ ਬਾਰੇ ਸੁਣਦੇ ਹਨ, ਉਹ ਮੇਰਾ ਕਹਿਣਾ ਮੰਨਦੇ ਹਨ।

46ਉਹ ਸਾਰੇ ਦਿਲ ਹਾਰ ਜਾਂਦੇ ਹਨ; ਉਹ ਆਪਣੇ ਗੜ੍ਹਾਂ ਤੋਂ ਕੰਬਦੇ ਹੋਏ ਆਉਂਦੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.