2 ਸ਼ਮੁਏਲ 22

ਪਰਦੇਸੀ ਮੇਰੇ ਸਾਹਮਣੇ ਝੁਕਦੇ ਹਨ। ਜਿਵੇਂ ਹੀ ਉਹ ਮੇਰੇ ਬਾਰੇ ਸੁਣਦੇ ਹਨ, ਉਹ ਮੇਰਾ ਕਹਿਣਾ ਮੰਨਦੇ ਹਨ।

2 Samuel 22:45 (UKJV) Strangers shall submit themselves unto me: as soon as they hear, they shall be obedient unto me.

43ਮੈਂ ਉਨ੍ਹਾਂ ਨੂੰ ਧਰਤੀ ਦੀ ਧੂੜ ਵਾਂਗ ਪੀਹ ਸੁੱਟਿਆ; ਮੈਂ ਉਨ੍ਹਾਂ ਨੂੰ ਗਲੀਆਂ ਵਿੱਚ ਚਿੱਕੜ ਵਾਂਗੂੰ ਮਿੱਧਿਆ ਅਤੇ ਉਨ੍ਹਾਂ ਨੂੰ ਖਿਲਾਰ ਦਿੱਤਾ।

44“ਤੂੰ ਮੈਨੂੰ ਲੋਕਾਂ ਦੇ ਝਗੜਿਆਂ ਤੋਂ ਛੁਡਾਇਆ ਹੈ; ਤੂੰ ਮੈਨੂੰ ਕੌਮਾਂ ਦੇ ਮੁਖੀ ਵਜੋਂ ਸੰਭਾਲਿਆ ਹੈ। ਜਿਨ੍ਹਾਂ ਨੂੰ ਮੈਂ ਨਹੀਂ ਜਾਣਦਾ ਸੀ ਹੁਣ ਮੇਰੀ ਸੇਵਾ ਕਰਦੇ ਹਨ,

45ਪਰਦੇਸੀ ਮੇਰੇ ਸਾਹਮਣੇ ਝੁਕਦੇ ਹਨ। ਜਿਵੇਂ ਹੀ ਉਹ ਮੇਰੇ ਬਾਰੇ ਸੁਣਦੇ ਹਨ, ਉਹ ਮੇਰਾ ਕਹਿਣਾ ਮੰਨਦੇ ਹਨ।

46ਉਹ ਸਾਰੇ ਦਿਲ ਹਾਰ ਜਾਂਦੇ ਹਨ; ਉਹ ਆਪਣੇ ਗੜ੍ਹਾਂ ਤੋਂ ਕੰਬਦੇ ਹੋਏ ਆਉਂਦੇ ਹਨ।

47“ਯਾਹਵੇਹ ਜੀਉਂਦਾ ਹੈ! ਮੇਰੀ ਚੱਟਾਨ ਦੀ ਵਡਿਆਈ ਹੋਵੇ! ਮੇਰਾ ਪਰਮੇਸ਼ਵਰ, ਜੋ ਮੇਰੀ ਚੱਟਾਨ ਹੈ ਮੇਰੇ ਬਚਾਉਣ ਵਾਲਾ ਮੁਬਾਰਕ ਹੋਵੇ!

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.