2 ਸ਼ਮੁਏਲ 22

“ਆਪਣੀ ਬਿਪਤਾ ਵਿੱਚ ਮੈਂ ਯਾਹਵੇਹ ਨੂੰ ਪੁਕਾਰਿਆ; ਮੈਂ ਆਪਣੇ ਪਰਮੇਸ਼ਵਰ ਨੂੰ ਪੁਕਾਰਿਆ। ਉਸ ਨੇ ਆਪਣੀ ਹੈਕਲ ਵਿੱਚੋਂ ਮੇਰੀ ਆਵਾਜ਼ ਸੁਣੀ। ਮੇਰੀ ਪੁਕਾਰ ਉਸ ਦੇ ਕੰਨਾਂ ਤੱਕ ਪਹੁੰਚੀ।

2 Samuel 22:7 (UKJV) In my distress I called upon the LORD, and cried to my God: and he did hear my voice out of his temple, and my cry did enter into his ears.

5ਮੌਤ ਦੀਆਂ ਲਹਿਰਾਂ ਮੇਰੇ ਦੁਆਲੇ ਘੁੰਮਦੀਆਂ ਹਨ; ਵਿਨਾਸ਼ ਦੇ ਹੜ੍ਹਾ ਨੇ ਮੈਨੂੰ ਡਰਾਇਆ।

6ਕਬਰ ਦੀਆਂ ਰੱਸੀਆਂ ਮੇਰੇ ਦੁਆਲੇ ਹੋਈਆਂ ਹਨ; ਮੌਤ ਦੇ ਫੰਦੇ ਮੇਰੇ ਚਾਰ-ਚੁਫੇਰੇ ਹਨ।

7“ਆਪਣੀ ਬਿਪਤਾ ਵਿੱਚ ਮੈਂ ਯਾਹਵੇਹ ਨੂੰ ਪੁਕਾਰਿਆ; ਮੈਂ ਆਪਣੇ ਪਰਮੇਸ਼ਵਰ ਨੂੰ ਪੁਕਾਰਿਆ। ਉਸ ਨੇ ਆਪਣੀ ਹੈਕਲ ਵਿੱਚੋਂ ਮੇਰੀ ਆਵਾਜ਼ ਸੁਣੀ। ਮੇਰੀ ਪੁਕਾਰ ਉਸ ਦੇ ਕੰਨਾਂ ਤੱਕ ਪਹੁੰਚੀ।

8ਤਦ ਧਰਤੀ ਕੰਬ ਗਈ ਅਤੇ ਥਰ-ਥਰਾਈ, ਅਕਾਸ਼ ਦੀਆਂ ਨੀਹਾਂ ਹਿੱਲ ਗਈਆਂ; ਅਤੇ ਕੰਬ ਗਈਆਂ ਕਿਉਂਕਿ ਉਹ ਗੁੱਸੇ ਵਿੱਚ ਸੀ।

9ਉਸ ਦੀਆਂ ਨਾਸਾਂ ਵਿੱਚੋਂ ਧੂੰਆਂ ਉੱਠਿਆ। ਉਸ ਦੇ ਮੂੰਹ ਵਿੱਚੋਂ ਭਸਮ ਕਰਨ ਵਾਲੀ ਅੱਗ ਨਿਕਲੀ, ਉਸ ਵਿੱਚੋਂ ਬਲਦੇ ਕੋਲੇ ਨਿਕਲੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.