2 ਸ਼ਮੁਏਲ 22

ਤਦ ਧਰਤੀ ਕੰਬ ਗਈ ਅਤੇ ਥਰ-ਥਰਾਈ, ਅਕਾਸ਼ ਦੀਆਂ ਨੀਹਾਂ ਹਿੱਲ ਗਈਆਂ; ਅਤੇ ਕੰਬ ਗਈਆਂ ਕਿਉਂਕਿ ਉਹ ਗੁੱਸੇ ਵਿੱਚ ਸੀ।

2 Samuel 22:8 (UKJV) Then the earth shook and trembled; the foundations of heaven moved and shook, because he was angry.

6ਕਬਰ ਦੀਆਂ ਰੱਸੀਆਂ ਮੇਰੇ ਦੁਆਲੇ ਹੋਈਆਂ ਹਨ; ਮੌਤ ਦੇ ਫੰਦੇ ਮੇਰੇ ਚਾਰ-ਚੁਫੇਰੇ ਹਨ।

7“ਆਪਣੀ ਬਿਪਤਾ ਵਿੱਚ ਮੈਂ ਯਾਹਵੇਹ ਨੂੰ ਪੁਕਾਰਿਆ; ਮੈਂ ਆਪਣੇ ਪਰਮੇਸ਼ਵਰ ਨੂੰ ਪੁਕਾਰਿਆ। ਉਸ ਨੇ ਆਪਣੀ ਹੈਕਲ ਵਿੱਚੋਂ ਮੇਰੀ ਆਵਾਜ਼ ਸੁਣੀ। ਮੇਰੀ ਪੁਕਾਰ ਉਸ ਦੇ ਕੰਨਾਂ ਤੱਕ ਪਹੁੰਚੀ।

8ਤਦ ਧਰਤੀ ਕੰਬ ਗਈ ਅਤੇ ਥਰ-ਥਰਾਈ, ਅਕਾਸ਼ ਦੀਆਂ ਨੀਹਾਂ ਹਿੱਲ ਗਈਆਂ; ਅਤੇ ਕੰਬ ਗਈਆਂ ਕਿਉਂਕਿ ਉਹ ਗੁੱਸੇ ਵਿੱਚ ਸੀ।

9ਉਸ ਦੀਆਂ ਨਾਸਾਂ ਵਿੱਚੋਂ ਧੂੰਆਂ ਉੱਠਿਆ। ਉਸ ਦੇ ਮੂੰਹ ਵਿੱਚੋਂ ਭਸਮ ਕਰਨ ਵਾਲੀ ਅੱਗ ਨਿਕਲੀ, ਉਸ ਵਿੱਚੋਂ ਬਲਦੇ ਕੋਲੇ ਨਿਕਲੇ।

10ਉਸਨੇ ਸਵਰਗ ਨੂੰ ਝੁਕਾਇਆ ਅਤੇ ਹੇਠਾਂ ਉੱਤਰ ਆਇਆ। ਉਸਦੇ ਪੈਰਾਂ ਹੇਠ ਕਾਲੇ ਬੱਦਲ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.