2 ਸ਼ਮੁਏਲ 22

ਉਸ ਦੀਆਂ ਨਾਸਾਂ ਵਿੱਚੋਂ ਧੂੰਆਂ ਉੱਠਿਆ। ਉਸ ਦੇ ਮੂੰਹ ਵਿੱਚੋਂ ਭਸਮ ਕਰਨ ਵਾਲੀ ਅੱਗ ਨਿਕਲੀ, ਉਸ ਵਿੱਚੋਂ ਬਲਦੇ ਕੋਲੇ ਨਿਕਲੇ।

2 Samuel 22:9 (UKJV) There went up a smoke out of his nostrils, and fire out of his mouth devoured: coals were kindled by it.

7“ਆਪਣੀ ਬਿਪਤਾ ਵਿੱਚ ਮੈਂ ਯਾਹਵੇਹ ਨੂੰ ਪੁਕਾਰਿਆ; ਮੈਂ ਆਪਣੇ ਪਰਮੇਸ਼ਵਰ ਨੂੰ ਪੁਕਾਰਿਆ। ਉਸ ਨੇ ਆਪਣੀ ਹੈਕਲ ਵਿੱਚੋਂ ਮੇਰੀ ਆਵਾਜ਼ ਸੁਣੀ। ਮੇਰੀ ਪੁਕਾਰ ਉਸ ਦੇ ਕੰਨਾਂ ਤੱਕ ਪਹੁੰਚੀ।

8ਤਦ ਧਰਤੀ ਕੰਬ ਗਈ ਅਤੇ ਥਰ-ਥਰਾਈ, ਅਕਾਸ਼ ਦੀਆਂ ਨੀਹਾਂ ਹਿੱਲ ਗਈਆਂ; ਅਤੇ ਕੰਬ ਗਈਆਂ ਕਿਉਂਕਿ ਉਹ ਗੁੱਸੇ ਵਿੱਚ ਸੀ।

9ਉਸ ਦੀਆਂ ਨਾਸਾਂ ਵਿੱਚੋਂ ਧੂੰਆਂ ਉੱਠਿਆ। ਉਸ ਦੇ ਮੂੰਹ ਵਿੱਚੋਂ ਭਸਮ ਕਰਨ ਵਾਲੀ ਅੱਗ ਨਿਕਲੀ, ਉਸ ਵਿੱਚੋਂ ਬਲਦੇ ਕੋਲੇ ਨਿਕਲੇ।

10ਉਸਨੇ ਸਵਰਗ ਨੂੰ ਝੁਕਾਇਆ ਅਤੇ ਹੇਠਾਂ ਉੱਤਰ ਆਇਆ। ਉਸਦੇ ਪੈਰਾਂ ਹੇਠ ਕਾਲੇ ਬੱਦਲ ਸਨ।

11ਉਹ ਕਰੂਬੀਆਂ ਉੱਤੇ ਸਵਾਰ ਹੋ ਕੇ ਉੱਡ ਗਿਆ; ਉਹ ਪੌਣ ਦੇ ਖੰਭਾ ਉੱਤੇ ਵੇਖਿਆ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.