2 ਸ਼ਮੁਏਲ 23

ਵਾਢੀ ਦੇ ਸਮੇਂ, ਤੀਹ ਮੁੱਖ ਯੋਧਿਆਂ ਵਿੱਚੋਂ ਤਿੰਨ ਅਦੁੱਲਾਮ ਦੀ ਗੁਫ਼ਾ ਵਿੱਚ ਦਾਵੀਦ ਕੋਲ ਆਏ, ਜਦੋਂ ਕਿ ਫ਼ਲਿਸਤੀਆਂ ਦੇ ਇੱਕ ਜੱਥੇ ਨੇ ਰਫ਼ਾਈਮ ਦੀ ਵਾਦੀ ਵਿੱਚ ਡੇਰਾ ਲਾਇਆ ਹੋਇਆ ਸੀ।

2 Samuel 23:13 (UKJV) And three of the thirty chief went down, and came to David in the harvest time unto the cave of Adullam: and the troop of the Philistines pitched in the valley of Rephaim.

11ਉਸ ਦੇ ਪਿੱਛੇ ਹਰਾਰੀ ਅਗੀ ਦਾ ਪੁੱਤਰ ਸ਼ੰਮਾਹ ਸੀ। ਜਦੋਂ ਫ਼ਲਿਸਤੀ ਇੱਕ ਥਾਂ ਉੱਤੇ ਇਕੱਠੇ ਹੋਏ ਜਿੱਥੇ ਦਾਲਾਂ ਨਾਲ ਭਰਿਆ ਹੋਇਆ ਖੇਤ ਸੀ, ਇਸਰਾਏਲ ਦੇ ਲੋਕ ਉਨ੍ਹਾਂ ਅੱਗੋਂ ਭੱਜ ਗਏ।

12ਪਰ ਸ਼ੰਮਾਹ ਪੈਲੀ ਦੇ ਵਿਚਕਾਰ ਖੜ੍ਹਾ ਰਿਹਾ। ਉਸਨੇ ਇਸ ਦਾ ਬਚਾਅ ਕੀਤਾ ਅਤੇ ਫ਼ਲਿਸਤੀਆਂ ਨੂੰ ਮਾਰਿਆ, ਅਤੇ ਯਾਹਵੇਹ ਨੇ ਇੱਕ ਵੱਡੀ ਜਿੱਤ ਲੈ ਦਿੱਤੀ।

13ਵਾਢੀ ਦੇ ਸਮੇਂ, ਤੀਹ ਮੁੱਖ ਯੋਧਿਆਂ ਵਿੱਚੋਂ ਤਿੰਨ ਅਦੁੱਲਾਮ ਦੀ ਗੁਫ਼ਾ ਵਿੱਚ ਦਾਵੀਦ ਕੋਲ ਆਏ, ਜਦੋਂ ਕਿ ਫ਼ਲਿਸਤੀਆਂ ਦੇ ਇੱਕ ਜੱਥੇ ਨੇ ਰਫ਼ਾਈਮ ਦੀ ਵਾਦੀ ਵਿੱਚ ਡੇਰਾ ਲਾਇਆ ਹੋਇਆ ਸੀ।

14ਉਸ ਸਮੇਂ ਦਾਵੀਦ ਗੜ੍ਹ ਵਿੱਚ ਸੀ ਅਤੇ ਫ਼ਲਿਸਤੀਆਂ ਦੀ ਫ਼ੌਜ ਬੈਤਲਹਮ ਵਿੱਚ ਸੀ।

15ਦਾਵੀਦ ਪਾਣੀ ਦੇ ਲਈ ਤਰਸਿਆ ਅਤੇ ਆਖਿਆ, “ਕਾਸ਼, ਕੋਈ ਮੈਨੂੰ ਬੈਤਲਹਮ ਦੇ ਉਸ ਖੂਹ ਦਾ ਪਾਣੀ ਪਿਲਾਉਂਦਾ, ਜਿਹੜਾ ਫਾਟਕ ਦੇ ਕੋਲ ਹੈ!”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.