14ਉਸ ਸਮੇਂ ਦਾਵੀਦ ਗੜ੍ਹ ਵਿੱਚ ਸੀ ਅਤੇ ਫ਼ਲਿਸਤੀਆਂ ਦੀ ਫ਼ੌਜ ਬੈਤਲਹਮ ਵਿੱਚ ਸੀ।
15ਦਾਵੀਦ ਪਾਣੀ ਦੇ ਲਈ ਤਰਸਿਆ ਅਤੇ ਆਖਿਆ, “ਕਾਸ਼, ਕੋਈ ਮੈਨੂੰ ਬੈਤਲਹਮ ਦੇ ਉਸ ਖੂਹ ਦਾ ਪਾਣੀ ਪਿਲਾਉਂਦਾ, ਜਿਹੜਾ ਫਾਟਕ ਦੇ ਕੋਲ ਹੈ!”
16ਇਸ ਲਈ ਉਨ੍ਹਾਂ ਤਿੰਨਾਂ ਸ਼ਕਤੀਸ਼ਾਲੀ ਯੋਧਿਆਂ ਨੇ ਫ਼ਲਿਸਤੀਆਂ ਦੇ ਡੇਰਿਆਂ ਨੂੰ ਤੋੜਿਆ ਅਤੇ ਬੈਤਲਹਮ ਦੇ ਫਾਟਕ ਦੇ ਕੋਲ ਖੂਹ ਤੋਂ ਪਾਣੀ ਕੱਢਿਆ ਅਤੇ ਦਾਵੀਦ ਨੂੰ ਦਿੱਤਾ ਪਰ ਉਸਨੇ ਇਸਨੂੰ ਪੀਣ ਤੋਂ ਇਨਕਾਰ ਕਰ ਦਿੱਤਾ ਅਤੇ ਇਸ ਦੀ ਬਜਾਏ, ਉਸਨੇ ਇਸ ਨੂੰ ਯਾਹਵੇਹ ਅੱਗੇ ਡੋਲ੍ਹ ਦਿੱਤਾ।
17ਉਸਨੇ ਆਖਿਆ, “ਹੇ ਯਾਹਵੇਹ ਅਜਿਹਾ ਕਰਨਾ ਮੇਰੇ ਤੋਂ ਦੂਰ ਹੋਏ! ਕੀ ਇਹ ਉਹਨਾਂ ਮਨੁੱਖਾਂ ਦਾ ਖੂਨ ਨਹੀਂ ਹੈ ਜੋ ਆਪਣੀ ਜਾਨ ਨੂੰ ਖ਼ਤਰੇ ਵਿੱਚ ਪਾ ਕੇ ਗਏ ਸਨ?” ਦਾਵੀਦ ਨੇ ਉਸ ਨੂੰ ਪੀਣ ਤੋਂ ਇਨਕਾਰ ਕੀਤਾ। ਅਜਿਹੇ ਤਿੰਨ ਸੂਰਬੀਰ ਯੋਧਿਆਂ ਦੇ ਕਾਰਨਾਮੇ ਸਨ।
18ਜ਼ੇਰੂਇਯਾਹ ਦੇ ਪੁੱਤਰ ਯੋਆਬ ਦਾ ਭਰਾ ਅਬੀਸ਼ਾਈ ਤਿੰਨਾਂ ਵਿੱਚੋਂ ਸਰਦਾਰ ਸੀ ਅਤੇ ਉਸਨੇ ਤਿੰਨ ਸੌ ਮਨੁੱਖਾਂ ਦੇ ਵਿਰੁੱਧ ਆਪਣਾ ਬਰਛਾ ਚੁੱਕਿਆ, ਜਿਨ੍ਹਾਂ ਨੂੰ ਉਸਨੇ ਮਾਰ ਦਿੱਤਾ, ਅਤੇ ਇਸ ਲਈ ਉਹ ਤਿੰਨਾਂ ਵਿੱਚੋਂ ਮਸ਼ਹੂਰ ਹੋ ਗਿਆ।