2 ਸ਼ਮੁਏਲ 23

ਉਸਨੇ ਆਖਿਆ, “ਹੇ ਯਾਹਵੇਹ ਅਜਿਹਾ ਕਰਨਾ ਮੇਰੇ ਤੋਂ ਦੂਰ ਹੋਏ! ਕੀ ਇਹ ਉਹਨਾਂ ਮਨੁੱਖਾਂ ਦਾ ਖੂਨ ਨਹੀਂ ਹੈ ਜੋ ਆਪਣੀ ਜਾਨ ਨੂੰ ਖ਼ਤਰੇ ਵਿੱਚ ਪਾ ਕੇ ਗਏ ਸਨ?” ਦਾਵੀਦ ਨੇ ਉਸ ਨੂੰ ਪੀਣ ਤੋਂ ਇਨਕਾਰ ਕੀਤਾ। ਅਜਿਹੇ ਤਿੰਨ ਸੂਰਬੀਰ ਯੋਧਿਆਂ ਦੇ ਕਾਰਨਾਮੇ ਸਨ।

2 Samuel 23:17 (UKJV) And he said, Be it far from me, O LORD, that I should do this: is not this the blood of the men that went in jeopardy of their lives? therefore he would not drink it. These things did these three mighty men.

15ਦਾਵੀਦ ਪਾਣੀ ਦੇ ਲਈ ਤਰਸਿਆ ਅਤੇ ਆਖਿਆ, “ਕਾਸ਼, ਕੋਈ ਮੈਨੂੰ ਬੈਤਲਹਮ ਦੇ ਉਸ ਖੂਹ ਦਾ ਪਾਣੀ ਪਿਲਾਉਂਦਾ, ਜਿਹੜਾ ਫਾਟਕ ਦੇ ਕੋਲ ਹੈ!”

16ਇਸ ਲਈ ਉਨ੍ਹਾਂ ਤਿੰਨਾਂ ਸ਼ਕਤੀਸ਼ਾਲੀ ਯੋਧਿਆਂ ਨੇ ਫ਼ਲਿਸਤੀਆਂ ਦੇ ਡੇਰਿਆਂ ਨੂੰ ਤੋੜਿਆ ਅਤੇ ਬੈਤਲਹਮ ਦੇ ਫਾਟਕ ਦੇ ਕੋਲ ਖੂਹ ਤੋਂ ਪਾਣੀ ਕੱਢਿਆ ਅਤੇ ਦਾਵੀਦ ਨੂੰ ਦਿੱਤਾ ਪਰ ਉਸਨੇ ਇਸਨੂੰ ਪੀਣ ਤੋਂ ਇਨਕਾਰ ਕਰ ਦਿੱਤਾ ਅਤੇ ਇਸ ਦੀ ਬਜਾਏ, ਉਸਨੇ ਇਸ ਨੂੰ ਯਾਹਵੇਹ ਅੱਗੇ ਡੋਲ੍ਹ ਦਿੱਤਾ।

17ਉਸਨੇ ਆਖਿਆ, “ਹੇ ਯਾਹਵੇਹ ਅਜਿਹਾ ਕਰਨਾ ਮੇਰੇ ਤੋਂ ਦੂਰ ਹੋਏ! ਕੀ ਇਹ ਉਹਨਾਂ ਮਨੁੱਖਾਂ ਦਾ ਖੂਨ ਨਹੀਂ ਹੈ ਜੋ ਆਪਣੀ ਜਾਨ ਨੂੰ ਖ਼ਤਰੇ ਵਿੱਚ ਪਾ ਕੇ ਗਏ ਸਨ?” ਦਾਵੀਦ ਨੇ ਉਸ ਨੂੰ ਪੀਣ ਤੋਂ ਇਨਕਾਰ ਕੀਤਾ। ਅਜਿਹੇ ਤਿੰਨ ਸੂਰਬੀਰ ਯੋਧਿਆਂ ਦੇ ਕਾਰਨਾਮੇ ਸਨ।

18ਜ਼ੇਰੂਇਯਾਹ ਦੇ ਪੁੱਤਰ ਯੋਆਬ ਦਾ ਭਰਾ ਅਬੀਸ਼ਾਈ ਤਿੰਨਾਂ ਵਿੱਚੋਂ ਸਰਦਾਰ ਸੀ ਅਤੇ ਉਸਨੇ ਤਿੰਨ ਸੌ ਮਨੁੱਖਾਂ ਦੇ ਵਿਰੁੱਧ ਆਪਣਾ ਬਰਛਾ ਚੁੱਕਿਆ, ਜਿਨ੍ਹਾਂ ਨੂੰ ਉਸਨੇ ਮਾਰ ਦਿੱਤਾ, ਅਤੇ ਇਸ ਲਈ ਉਹ ਤਿੰਨਾਂ ਵਿੱਚੋਂ ਮਸ਼ਹੂਰ ਹੋ ਗਿਆ।

19ਕੀ ਉਹ ਤਿੰਨਾਂ ਨਾਲੋਂ ਵੱਡਾ ਸਨਮਾਨ ਨਹੀਂ ਸੀ? ਇਸ ਲਈ ਉਹ ਉਨ੍ਹਾਂ ਦਾ ਸੈਨਾਪਤੀ ਬਣ ਗਿਆ, ਭਾਵੇਂ ਉਹ ਪਹਿਲੇ ਤਿੰਨਾਂ ਦੇ ਦਰਜੇ ਤੱਕ ਨਾ ਪਹੁੰਚਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.