2 ਸ਼ਮੁਏਲ 23

ਜ਼ੇਰੂਇਯਾਹ ਦੇ ਪੁੱਤਰ ਯੋਆਬ ਦਾ ਭਰਾ ਅਬੀਸ਼ਾਈ ਤਿੰਨਾਂ ਵਿੱਚੋਂ ਸਰਦਾਰ ਸੀ ਅਤੇ ਉਸਨੇ ਤਿੰਨ ਸੌ ਮਨੁੱਖਾਂ ਦੇ ਵਿਰੁੱਧ ਆਪਣਾ ਬਰਛਾ ਚੁੱਕਿਆ, ਜਿਨ੍ਹਾਂ ਨੂੰ ਉਸਨੇ ਮਾਰ ਦਿੱਤਾ, ਅਤੇ ਇਸ ਲਈ ਉਹ ਤਿੰਨਾਂ ਵਿੱਚੋਂ ਮਸ਼ਹੂਰ ਹੋ ਗਿਆ।

2 Samuel 23:18 (UKJV) And Abishai, the brother of Joab, the son of Zeruiah, was chief among three. And he lifted up his spear against three hundred, and slew them, and had the name among three.

16ਇਸ ਲਈ ਉਨ੍ਹਾਂ ਤਿੰਨਾਂ ਸ਼ਕਤੀਸ਼ਾਲੀ ਯੋਧਿਆਂ ਨੇ ਫ਼ਲਿਸਤੀਆਂ ਦੇ ਡੇਰਿਆਂ ਨੂੰ ਤੋੜਿਆ ਅਤੇ ਬੈਤਲਹਮ ਦੇ ਫਾਟਕ ਦੇ ਕੋਲ ਖੂਹ ਤੋਂ ਪਾਣੀ ਕੱਢਿਆ ਅਤੇ ਦਾਵੀਦ ਨੂੰ ਦਿੱਤਾ ਪਰ ਉਸਨੇ ਇਸਨੂੰ ਪੀਣ ਤੋਂ ਇਨਕਾਰ ਕਰ ਦਿੱਤਾ ਅਤੇ ਇਸ ਦੀ ਬਜਾਏ, ਉਸਨੇ ਇਸ ਨੂੰ ਯਾਹਵੇਹ ਅੱਗੇ ਡੋਲ੍ਹ ਦਿੱਤਾ।

17ਉਸਨੇ ਆਖਿਆ, “ਹੇ ਯਾਹਵੇਹ ਅਜਿਹਾ ਕਰਨਾ ਮੇਰੇ ਤੋਂ ਦੂਰ ਹੋਏ! ਕੀ ਇਹ ਉਹਨਾਂ ਮਨੁੱਖਾਂ ਦਾ ਖੂਨ ਨਹੀਂ ਹੈ ਜੋ ਆਪਣੀ ਜਾਨ ਨੂੰ ਖ਼ਤਰੇ ਵਿੱਚ ਪਾ ਕੇ ਗਏ ਸਨ?” ਦਾਵੀਦ ਨੇ ਉਸ ਨੂੰ ਪੀਣ ਤੋਂ ਇਨਕਾਰ ਕੀਤਾ। ਅਜਿਹੇ ਤਿੰਨ ਸੂਰਬੀਰ ਯੋਧਿਆਂ ਦੇ ਕਾਰਨਾਮੇ ਸਨ।

18ਜ਼ੇਰੂਇਯਾਹ ਦੇ ਪੁੱਤਰ ਯੋਆਬ ਦਾ ਭਰਾ ਅਬੀਸ਼ਾਈ ਤਿੰਨਾਂ ਵਿੱਚੋਂ ਸਰਦਾਰ ਸੀ ਅਤੇ ਉਸਨੇ ਤਿੰਨ ਸੌ ਮਨੁੱਖਾਂ ਦੇ ਵਿਰੁੱਧ ਆਪਣਾ ਬਰਛਾ ਚੁੱਕਿਆ, ਜਿਨ੍ਹਾਂ ਨੂੰ ਉਸਨੇ ਮਾਰ ਦਿੱਤਾ, ਅਤੇ ਇਸ ਲਈ ਉਹ ਤਿੰਨਾਂ ਵਿੱਚੋਂ ਮਸ਼ਹੂਰ ਹੋ ਗਿਆ।

19ਕੀ ਉਹ ਤਿੰਨਾਂ ਨਾਲੋਂ ਵੱਡਾ ਸਨਮਾਨ ਨਹੀਂ ਸੀ? ਇਸ ਲਈ ਉਹ ਉਨ੍ਹਾਂ ਦਾ ਸੈਨਾਪਤੀ ਬਣ ਗਿਆ, ਭਾਵੇਂ ਉਹ ਪਹਿਲੇ ਤਿੰਨਾਂ ਦੇ ਦਰਜੇ ਤੱਕ ਨਾ ਪਹੁੰਚਿਆ।

20ਯਹੋਯਾਦਾ ਦਾ ਪੁੱਤਰ ਬਨਾਯਾਹ ਕਬਜ਼ੇਲ ਵਿੱਚ ਇੱਕ ਵੱਡੇ ਸੂਰਮੇ ਮਨੁੱਖ ਦਾ ਪੋਤਰਾ ਸੀ ਜਿਸ ਨੇ ਕਈ ਵੱਡੀ ਬਹਾਦੁਰੀ ਵਾਲੇ ਕੰਮ ਕੀਤੇ ਸਨ। ਉਸਨੇ ਮੋਆਬ ਦੇ ਦੋ ਸਭ ਤੋਂ ਸ਼ਕਤੀਸ਼ਾਲੀ ਯੋਧਿਆਂ ਨੂੰ ਮਾਰ ਦਿੱਤਾ ਅਤੇ ਬਰਫ਼ ਦੇ ਦਿਨਾਂ ਦੇ ਰੁੱਤ ਵੇਲੇ ਇੱਕ ਟੋਏ ਵਿੱਚ ਜਾ ਕੇ ਇੱਕ ਸ਼ੇਰ ਨੂੰ ਮਾਰ ਸੁੱਟਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.