18ਜ਼ੇਰੂਇਯਾਹ ਦੇ ਪੁੱਤਰ ਯੋਆਬ ਦਾ ਭਰਾ ਅਬੀਸ਼ਾਈ ਤਿੰਨਾਂ ਵਿੱਚੋਂ ਸਰਦਾਰ ਸੀ ਅਤੇ ਉਸਨੇ ਤਿੰਨ ਸੌ ਮਨੁੱਖਾਂ ਦੇ ਵਿਰੁੱਧ ਆਪਣਾ ਬਰਛਾ ਚੁੱਕਿਆ, ਜਿਨ੍ਹਾਂ ਨੂੰ ਉਸਨੇ ਮਾਰ ਦਿੱਤਾ, ਅਤੇ ਇਸ ਲਈ ਉਹ ਤਿੰਨਾਂ ਵਿੱਚੋਂ ਮਸ਼ਹੂਰ ਹੋ ਗਿਆ।
19ਕੀ ਉਹ ਤਿੰਨਾਂ ਨਾਲੋਂ ਵੱਡਾ ਸਨਮਾਨ ਨਹੀਂ ਸੀ? ਇਸ ਲਈ ਉਹ ਉਨ੍ਹਾਂ ਦਾ ਸੈਨਾਪਤੀ ਬਣ ਗਿਆ, ਭਾਵੇਂ ਉਹ ਪਹਿਲੇ ਤਿੰਨਾਂ ਦੇ ਦਰਜੇ ਤੱਕ ਨਾ ਪਹੁੰਚਿਆ।
20ਯਹੋਯਾਦਾ ਦਾ ਪੁੱਤਰ ਬਨਾਯਾਹ ਕਬਜ਼ੇਲ ਵਿੱਚ ਇੱਕ ਵੱਡੇ ਸੂਰਮੇ ਮਨੁੱਖ ਦਾ ਪੋਤਰਾ ਸੀ ਜਿਸ ਨੇ ਕਈ ਵੱਡੀ ਬਹਾਦੁਰੀ ਵਾਲੇ ਕੰਮ ਕੀਤੇ ਸਨ। ਉਸਨੇ ਮੋਆਬ ਦੇ ਦੋ ਸਭ ਤੋਂ ਸ਼ਕਤੀਸ਼ਾਲੀ ਯੋਧਿਆਂ ਨੂੰ ਮਾਰ ਦਿੱਤਾ ਅਤੇ ਬਰਫ਼ ਦੇ ਦਿਨਾਂ ਦੇ ਰੁੱਤ ਵੇਲੇ ਇੱਕ ਟੋਏ ਵਿੱਚ ਜਾ ਕੇ ਇੱਕ ਸ਼ੇਰ ਨੂੰ ਮਾਰ ਸੁੱਟਿਆ।
21ਅਤੇ ਉਸਨੇ ਇੱਕ ਵੱਡੇ ਮਿਸਰੀ ਨੂੰ ਮਾਰਿਆ। ਭਾਵੇਂ ਮਿਸਰੀ ਦੇ ਹੱਥ ਵਿੱਚ ਬਰਛਾ ਸੀ, ਪਰ ਬਨਾਯਾਹ ਇੱਕ ਡੰਡੇ ਨਾਲ ਉਸਦੇ ਵਿਰੁੱਧ ਗਿਆ। ਉਸ ਨੇ ਮਿਸਰੀ ਦੇ ਹੱਥੋਂ ਬਰਛਾ ਖੋਹ ਲਿਆ ਅਤੇ ਉਸ ਨੂੰ ਆਪਣੇ ਬਰਛੇ ਨਾਲ ਮਾਰ ਦਿੱਤਾ।
22ਯਹੋਯਾਦਾ ਦੇ ਪੁੱਤਰ ਬਨਾਯਾਹ ਦੇ ਅਜਿਹੇ ਕਾਰਨਾਮੇ ਸਨ ਕਿ ਉਹ ਵੀ ਤਿੰਨ ਸ਼ਕਤੀਸ਼ਾਲੀ ਯੋਧਿਆਂ ਵਾਂਗ ਮਸ਼ਹੂਰ ਸੀ।