2 ਸ਼ਮੁਏਲ 23

ਅਤੇ ਉਸਨੇ ਇੱਕ ਵੱਡੇ ਮਿਸਰੀ ਨੂੰ ਮਾਰਿਆ। ਭਾਵੇਂ ਮਿਸਰੀ ਦੇ ਹੱਥ ਵਿੱਚ ਬਰਛਾ ਸੀ, ਪਰ ਬਨਾਯਾਹ ਇੱਕ ਡੰਡੇ ਨਾਲ ਉਸਦੇ ਵਿਰੁੱਧ ਗਿਆ। ਉਸ ਨੇ ਮਿਸਰੀ ਦੇ ਹੱਥੋਂ ਬਰਛਾ ਖੋਹ ਲਿਆ ਅਤੇ ਉਸ ਨੂੰ ਆਪਣੇ ਬਰਛੇ ਨਾਲ ਮਾਰ ਦਿੱਤਾ।

2 Samuel 23:21 (UKJV) And he slew an Egyptian, a goodly man: and the Egyptian had a spear in his hand; but he went down to him with a staff, and plucked the spear out of the Egyptian's hand, and slew him with his own spear.

19ਕੀ ਉਹ ਤਿੰਨਾਂ ਨਾਲੋਂ ਵੱਡਾ ਸਨਮਾਨ ਨਹੀਂ ਸੀ? ਇਸ ਲਈ ਉਹ ਉਨ੍ਹਾਂ ਦਾ ਸੈਨਾਪਤੀ ਬਣ ਗਿਆ, ਭਾਵੇਂ ਉਹ ਪਹਿਲੇ ਤਿੰਨਾਂ ਦੇ ਦਰਜੇ ਤੱਕ ਨਾ ਪਹੁੰਚਿਆ।

20ਯਹੋਯਾਦਾ ਦਾ ਪੁੱਤਰ ਬਨਾਯਾਹ ਕਬਜ਼ੇਲ ਵਿੱਚ ਇੱਕ ਵੱਡੇ ਸੂਰਮੇ ਮਨੁੱਖ ਦਾ ਪੋਤਰਾ ਸੀ ਜਿਸ ਨੇ ਕਈ ਵੱਡੀ ਬਹਾਦੁਰੀ ਵਾਲੇ ਕੰਮ ਕੀਤੇ ਸਨ। ਉਸਨੇ ਮੋਆਬ ਦੇ ਦੋ ਸਭ ਤੋਂ ਸ਼ਕਤੀਸ਼ਾਲੀ ਯੋਧਿਆਂ ਨੂੰ ਮਾਰ ਦਿੱਤਾ ਅਤੇ ਬਰਫ਼ ਦੇ ਦਿਨਾਂ ਦੇ ਰੁੱਤ ਵੇਲੇ ਇੱਕ ਟੋਏ ਵਿੱਚ ਜਾ ਕੇ ਇੱਕ ਸ਼ੇਰ ਨੂੰ ਮਾਰ ਸੁੱਟਿਆ।

21ਅਤੇ ਉਸਨੇ ਇੱਕ ਵੱਡੇ ਮਿਸਰੀ ਨੂੰ ਮਾਰਿਆ। ਭਾਵੇਂ ਮਿਸਰੀ ਦੇ ਹੱਥ ਵਿੱਚ ਬਰਛਾ ਸੀ, ਪਰ ਬਨਾਯਾਹ ਇੱਕ ਡੰਡੇ ਨਾਲ ਉਸਦੇ ਵਿਰੁੱਧ ਗਿਆ। ਉਸ ਨੇ ਮਿਸਰੀ ਦੇ ਹੱਥੋਂ ਬਰਛਾ ਖੋਹ ਲਿਆ ਅਤੇ ਉਸ ਨੂੰ ਆਪਣੇ ਬਰਛੇ ਨਾਲ ਮਾਰ ਦਿੱਤਾ।

22ਯਹੋਯਾਦਾ ਦੇ ਪੁੱਤਰ ਬਨਾਯਾਹ ਦੇ ਅਜਿਹੇ ਕਾਰਨਾਮੇ ਸਨ ਕਿ ਉਹ ਵੀ ਤਿੰਨ ਸ਼ਕਤੀਸ਼ਾਲੀ ਯੋਧਿਆਂ ਵਾਂਗ ਮਸ਼ਹੂਰ ਸੀ।

23ਉਸਦਾ ਉਨ੍ਹਾਂ ਤੀਹ ਨਾਲੋਂ ਵੱਧ ਸਨਮਾਨ ਸੀ ਤਾਂ ਵੀ ਉਹ ਪਹਿਲੇ ਤਿੰਨਾਂ ਦੇ ਦਰਜੇ ਤੱਕ ਨਾ ਪਹੁੰਚਿਆ, ਅਤੇ ਦਾਵੀਦ ਨੇ ਉਸਨੂੰ ਆਪਣੇ ਅੰਗ-ਰੱਖਿਅਕਾਂ ਦਾ ਪ੍ਰਧਾਨ ਨਿਯੁਕਤ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.