2 ਸ਼ਮੁਏਲ 23

ਯਹੋਯਾਦਾ ਦੇ ਪੁੱਤਰ ਬਨਾਯਾਹ ਦੇ ਅਜਿਹੇ ਕਾਰਨਾਮੇ ਸਨ ਕਿ ਉਹ ਵੀ ਤਿੰਨ ਸ਼ਕਤੀਸ਼ਾਲੀ ਯੋਧਿਆਂ ਵਾਂਗ ਮਸ਼ਹੂਰ ਸੀ।

2 Samuel 23:22 (UKJV) These things did Benaiah the son of Jehoiada, and had the name among three mighty men.

20ਯਹੋਯਾਦਾ ਦਾ ਪੁੱਤਰ ਬਨਾਯਾਹ ਕਬਜ਼ੇਲ ਵਿੱਚ ਇੱਕ ਵੱਡੇ ਸੂਰਮੇ ਮਨੁੱਖ ਦਾ ਪੋਤਰਾ ਸੀ ਜਿਸ ਨੇ ਕਈ ਵੱਡੀ ਬਹਾਦੁਰੀ ਵਾਲੇ ਕੰਮ ਕੀਤੇ ਸਨ। ਉਸਨੇ ਮੋਆਬ ਦੇ ਦੋ ਸਭ ਤੋਂ ਸ਼ਕਤੀਸ਼ਾਲੀ ਯੋਧਿਆਂ ਨੂੰ ਮਾਰ ਦਿੱਤਾ ਅਤੇ ਬਰਫ਼ ਦੇ ਦਿਨਾਂ ਦੇ ਰੁੱਤ ਵੇਲੇ ਇੱਕ ਟੋਏ ਵਿੱਚ ਜਾ ਕੇ ਇੱਕ ਸ਼ੇਰ ਨੂੰ ਮਾਰ ਸੁੱਟਿਆ।

21ਅਤੇ ਉਸਨੇ ਇੱਕ ਵੱਡੇ ਮਿਸਰੀ ਨੂੰ ਮਾਰਿਆ। ਭਾਵੇਂ ਮਿਸਰੀ ਦੇ ਹੱਥ ਵਿੱਚ ਬਰਛਾ ਸੀ, ਪਰ ਬਨਾਯਾਹ ਇੱਕ ਡੰਡੇ ਨਾਲ ਉਸਦੇ ਵਿਰੁੱਧ ਗਿਆ। ਉਸ ਨੇ ਮਿਸਰੀ ਦੇ ਹੱਥੋਂ ਬਰਛਾ ਖੋਹ ਲਿਆ ਅਤੇ ਉਸ ਨੂੰ ਆਪਣੇ ਬਰਛੇ ਨਾਲ ਮਾਰ ਦਿੱਤਾ।

22ਯਹੋਯਾਦਾ ਦੇ ਪੁੱਤਰ ਬਨਾਯਾਹ ਦੇ ਅਜਿਹੇ ਕਾਰਨਾਮੇ ਸਨ ਕਿ ਉਹ ਵੀ ਤਿੰਨ ਸ਼ਕਤੀਸ਼ਾਲੀ ਯੋਧਿਆਂ ਵਾਂਗ ਮਸ਼ਹੂਰ ਸੀ।

23ਉਸਦਾ ਉਨ੍ਹਾਂ ਤੀਹ ਨਾਲੋਂ ਵੱਧ ਸਨਮਾਨ ਸੀ ਤਾਂ ਵੀ ਉਹ ਪਹਿਲੇ ਤਿੰਨਾਂ ਦੇ ਦਰਜੇ ਤੱਕ ਨਾ ਪਹੁੰਚਿਆ, ਅਤੇ ਦਾਵੀਦ ਨੇ ਉਸਨੂੰ ਆਪਣੇ ਅੰਗ-ਰੱਖਿਅਕਾਂ ਦਾ ਪ੍ਰਧਾਨ ਨਿਯੁਕਤ ਕੀਤਾ।

24ਤੀਹ ਯੋਧੇ ਇਹ ਸਨ: ਯੋਆਬ ਦਾ ਭਰਾ ਅਸਾਹੇਲ, ਬੈਤਲਹਮ ਤੋਂ ਦੋਦੋ ਦਾ ਪੁੱਤਰ ਅਲਹਾਨਾਨ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.