2 ਸ਼ਮੁਏਲ 24

ਲੜਨ ਵਾਲੇ ਆਦਮੀਆਂ ਦੀ ਗਿਣਤੀ ਕਰਨ ਤੋਂ ਬਾਅਦ ਦਾਵੀਦ ਦੇ ਮਨ ਨੇ ਉਸਨੂੰ ਸਤਾਇਆ ਅਤੇ ਉਸਨੇ ਯਾਹਵੇਹ ਨੂੰ ਕਿਹਾ, “ਮੈਂ ਜੋ ਕੁਝ ਕੀਤਾ ਹੈ ਉਹ ਬਹੁਤ ਵੱਡਾ ਪਾਪ ਕੀਤਾ ਹੈ। ਹੁਣ ਯਾਹਵੇਹ, ਮੈਂ ਬੇਨਤੀ ਕਰਦਾ ਹਾਂ, ਆਪਣੇ ਸੇਵਕ ਦੇ ਦੋਸ਼ ਨੂੰ ਦੂਰ ਕਰ ਕਿਉਂ ਜੋ ਮੈਂ ਵੱਡੀ ਮੂਰਖਤਾਈ ਦਾ ਕੰਮ ਕੀਤਾ ਹੈ।”

2 Samuel 24:10 (UKJV) And David's heart stroke him after that he had numbered the people. And David said unto the LORD, I have sinned greatly in that I have done: and now, I plead to you, O LORD, take away the iniquity of your servant; for I have done very foolishly.

8ਉਹ ਸਾਰੇ ਦੇਸ਼ ਵਿੱਚੋਂ ਲੰਘਣ ਤੋਂ ਬਾਅਦ, ਨੌਂ ਮਹੀਨੇ ਅਤੇ ਵੀਹ ਦਿਨਾਂ ਦੇ ਅੰਤ ਵਿੱਚ ਯੇਰੂਸ਼ਲੇਮ ਨੂੰ ਵਾਪਸ ਆਏ।

9ਯੋਆਬ ਨੇ ਰਾਜੇ ਨੂੰ ਲੜਨ ਵਾਲੇ ਆਦਮੀਆਂ ਦੀ ਗਿਣਤੀ ਦੱਸੀ: ਇਸਰਾਏਲ ਵਿੱਚ ਅੱਠ ਲੱਖ ਤਲਵਾਰ ਚਲਾਉਣ ਵਾਲੇ ਸਨ ਅਤੇ ਯਹੂਦਾਹ ਵਿੱਚ ਪੰਜ ਲੱਖ ਸਨ।

10ਲੜਨ ਵਾਲੇ ਆਦਮੀਆਂ ਦੀ ਗਿਣਤੀ ਕਰਨ ਤੋਂ ਬਾਅਦ ਦਾਵੀਦ ਦੇ ਮਨ ਨੇ ਉਸਨੂੰ ਸਤਾਇਆ ਅਤੇ ਉਸਨੇ ਯਾਹਵੇਹ ਨੂੰ ਕਿਹਾ, “ਮੈਂ ਜੋ ਕੁਝ ਕੀਤਾ ਹੈ ਉਹ ਬਹੁਤ ਵੱਡਾ ਪਾਪ ਕੀਤਾ ਹੈ। ਹੁਣ ਯਾਹਵੇਹ, ਮੈਂ ਬੇਨਤੀ ਕਰਦਾ ਹਾਂ, ਆਪਣੇ ਸੇਵਕ ਦੇ ਦੋਸ਼ ਨੂੰ ਦੂਰ ਕਰ ਕਿਉਂ ਜੋ ਮੈਂ ਵੱਡੀ ਮੂਰਖਤਾਈ ਦਾ ਕੰਮ ਕੀਤਾ ਹੈ।”

11ਅਗਲੀ ਸਵੇਰ ਦਾਵੀਦ ਦੇ ਉੱਠਣ ਤੋਂ ਪਹਿਲਾਂ, ਯਾਹਵੇਹ ਦਾ ਬਚਨ ਗਾਦ ਨਬੀ ਨੂੰ ਜੋ ਦਾਵੀਦ ਦਾ ਅਗੰਮ ਗਿਆਨੀ ਸੀ ਆਇਆ ਅਤੇ ਉਸ ਨੂੰ ਆਖਿਆ,

12“ਤੂੰ ਜਾ ਅਤੇ ਦਾਵੀਦ ਨੂੰ ਇਸ ਤਰ੍ਹਾਂ ਆਖ, ‘ਯਾਹਵੇਹ ਇਹ ਆਖਦਾ ਹੈ ਕਿ ਮੈਂ ਤੇਰੇ ਅੱਗੇ ਤਿੰਨ ਬਿਪਤਾਵਾਂ ਰੱਖਦਾ ਹਾਂ। ਤੂੰ ਉਨ੍ਹਾਂ ਵਿੱਚੋਂ ਇੱਕ ਚੁਣ ਲੈ ਜੋ ਮੈਂ ਤੇਰੇ ਉੱਤੇ ਕਿਹੜੀ ਬਿਪਤਾ ਪਾਵਾਂ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.