2 ਸ਼ਮੁਏਲ 24

“ਤੂੰ ਜਾ ਅਤੇ ਦਾਵੀਦ ਨੂੰ ਇਸ ਤਰ੍ਹਾਂ ਆਖ, ‘ਯਾਹਵੇਹ ਇਹ ਆਖਦਾ ਹੈ ਕਿ ਮੈਂ ਤੇਰੇ ਅੱਗੇ ਤਿੰਨ ਬਿਪਤਾਵਾਂ ਰੱਖਦਾ ਹਾਂ। ਤੂੰ ਉਨ੍ਹਾਂ ਵਿੱਚੋਂ ਇੱਕ ਚੁਣ ਲੈ ਜੋ ਮੈਂ ਤੇਰੇ ਉੱਤੇ ਕਿਹੜੀ ਬਿਪਤਾ ਪਾਵਾਂ।’ ”

2 Samuel 24:12 (UKJV) Go and say unto David, Thus says the LORD, I offer you three things; choose you one of them, that I may do it unto you.

10ਲੜਨ ਵਾਲੇ ਆਦਮੀਆਂ ਦੀ ਗਿਣਤੀ ਕਰਨ ਤੋਂ ਬਾਅਦ ਦਾਵੀਦ ਦੇ ਮਨ ਨੇ ਉਸਨੂੰ ਸਤਾਇਆ ਅਤੇ ਉਸਨੇ ਯਾਹਵੇਹ ਨੂੰ ਕਿਹਾ, “ਮੈਂ ਜੋ ਕੁਝ ਕੀਤਾ ਹੈ ਉਹ ਬਹੁਤ ਵੱਡਾ ਪਾਪ ਕੀਤਾ ਹੈ। ਹੁਣ ਯਾਹਵੇਹ, ਮੈਂ ਬੇਨਤੀ ਕਰਦਾ ਹਾਂ, ਆਪਣੇ ਸੇਵਕ ਦੇ ਦੋਸ਼ ਨੂੰ ਦੂਰ ਕਰ ਕਿਉਂ ਜੋ ਮੈਂ ਵੱਡੀ ਮੂਰਖਤਾਈ ਦਾ ਕੰਮ ਕੀਤਾ ਹੈ।”

11ਅਗਲੀ ਸਵੇਰ ਦਾਵੀਦ ਦੇ ਉੱਠਣ ਤੋਂ ਪਹਿਲਾਂ, ਯਾਹਵੇਹ ਦਾ ਬਚਨ ਗਾਦ ਨਬੀ ਨੂੰ ਜੋ ਦਾਵੀਦ ਦਾ ਅਗੰਮ ਗਿਆਨੀ ਸੀ ਆਇਆ ਅਤੇ ਉਸ ਨੂੰ ਆਖਿਆ,

12“ਤੂੰ ਜਾ ਅਤੇ ਦਾਵੀਦ ਨੂੰ ਇਸ ਤਰ੍ਹਾਂ ਆਖ, ‘ਯਾਹਵੇਹ ਇਹ ਆਖਦਾ ਹੈ ਕਿ ਮੈਂ ਤੇਰੇ ਅੱਗੇ ਤਿੰਨ ਬਿਪਤਾਵਾਂ ਰੱਖਦਾ ਹਾਂ। ਤੂੰ ਉਨ੍ਹਾਂ ਵਿੱਚੋਂ ਇੱਕ ਚੁਣ ਲੈ ਜੋ ਮੈਂ ਤੇਰੇ ਉੱਤੇ ਕਿਹੜੀ ਬਿਪਤਾ ਪਾਵਾਂ।’ ”

13ਤਦ ਗਾਦ ਦਾਵੀਦ ਕੋਲ ਗਿਆ ਅਤੇ ਉਸ ਨੂੰ ਆਖਿਆ, “ਤੂੰ ਕੀ ਚਾਹੁੰਦਾ ਕਿ ਤੇਰੇ ਦੇਸ਼ ਵਿੱਚ ਤਿੰਨ ਸਾਲ ਦਾ ਕਾਲ ਪੈ ਜਾਵੇ? ਜਾਂ ਤਿੰਨ ਮਹੀਨੇ ਤੱਕ ਤੂੰ ਆਪਣੇ ਵੈਰੀਆਂ ਅੱਗਿਓਂ ਭੱਜੇ ਅਤੇ ਉਹ ਤੇਰੇ ਪਿੱਛੇ ਲੱਗਣ? ਜਾਂ ਤੇਰੇ ਦੇਸ਼ ਵਿੱਚ ਤਿੰਨ ਦਿਨਾਂ ਦੀ ਮਹਾਂਮਾਰੀ ਪਵੇ? ਹੁਣ ਇਸ ਬਾਰੇ ਸੋਚ ਅਤੇ ਫੈਸਲਾ ਕਰ ਲੈ ਜੋ ਮੈਂ ਉਸ ਨੂੰ ਜਿਸ ਨੇ ਮੈਨੂੰ ਭੇਜਿਆ ਹੈ ਕੀ ਜਵਾਬ ਦੇਵਾਂ।”

14ਦਾਵੀਦ ਨੇ ਗਾਦ ਨੂੰ ਆਖਿਆ, “ਮੈਂ ਬਹੁਤ ਦੁਖੀ ਹਾਂ। ਆਓ ਅਸੀਂ ਯਾਹਵੇਹ ਦੇ ਹੱਥ ਵਿੱਚ ਪਈਏ, ਕਿਉਂਕਿ ਉਸਦੀ ਦਇਆ ਮਹਾਨ ਹੈ ਪਰ ਮੈਨੂੰ ਮਨੁੱਖਾਂ ਦੇ ਹੱਥਾਂ ਵਿੱਚ ਨਾ ਪੈਣ ਦਿਓ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.