2 ਸ਼ਮੁਏਲ 24

ਜਦੋਂ ਦੂਤ ਨੇ ਯੇਰੂਸ਼ਲੇਮ ਨੂੰ ਨਾਸ਼ ਕਰਨ ਲਈ ਆਪਣਾ ਹੱਥ ਵਧਾਇਆ, ਤਾਂ ਯਾਹਵੇਹ ਉਸ ਸਾਰੀ ਬਿਪਤਾ ਦੇ ਕਾਰਨ ਪਛਤਾਇਆ ਅਤੇ ਉਸ ਨੇ ਦੂਤ ਨੂੰ ਕਿਹਾ ਜੋ ਲੋਕਾਂ ਨੂੰ ਹੋਰ ਦੁਖੀ ਨਾ ਕਰ, ਬਸ, “ਬਹੁਤ ਹੋ ਗਿਆ! ਆਪਣਾ ਹੱਥ ਵਾਪਸ ਖਿੱਚ ਲੈ।” ਯਾਹਵੇਹ ਦਾ ਦੂਤ ਉਸ ਸਮੇਂ ਯਬੂਸੀ ਅਰਵਨਾਹ ਦੇ ਪਿੜ ਵਿੱਚ ਸੀ।

2 Samuel 24:16 (UKJV) And when the angel stretched out his hand upon Jerusalem to destroy it, the LORD repented him of the evil, and said to the angel that destroyed the people, It is enough: stay now yours hand. And the angel of the LORD was by the threshingplace of Araunah the Jebusite.

14ਦਾਵੀਦ ਨੇ ਗਾਦ ਨੂੰ ਆਖਿਆ, “ਮੈਂ ਬਹੁਤ ਦੁਖੀ ਹਾਂ। ਆਓ ਅਸੀਂ ਯਾਹਵੇਹ ਦੇ ਹੱਥ ਵਿੱਚ ਪਈਏ, ਕਿਉਂਕਿ ਉਸਦੀ ਦਇਆ ਮਹਾਨ ਹੈ ਪਰ ਮੈਨੂੰ ਮਨੁੱਖਾਂ ਦੇ ਹੱਥਾਂ ਵਿੱਚ ਨਾ ਪੈਣ ਦਿਓ।”

15ਇਸ ਲਈ ਯਾਹਵੇਹ ਨੇ ਇਸਰਾਏਲ ਉੱਤੇ ਉਸ ਸਵੇਰ ਤੋਂ ਲੈ ਕੇ ਨਿਰਧਾਰਤ ਸਮੇਂ ਦੇ ਅੰਤ ਤੱਕ ਇੱਕ ਬਵਾ ਭੇਜੀ ਅਤੇ ਦਾਨ ਤੋਂ ਲੈ ਕੇ ਬੇਰਸ਼ੇਬਾ ਤੱਕ ਸੱਤਰ ਹਜ਼ਾਰ ਲੋਕ ਮਰ ਗਏ।

16ਜਦੋਂ ਦੂਤ ਨੇ ਯੇਰੂਸ਼ਲੇਮ ਨੂੰ ਨਾਸ਼ ਕਰਨ ਲਈ ਆਪਣਾ ਹੱਥ ਵਧਾਇਆ, ਤਾਂ ਯਾਹਵੇਹ ਉਸ ਸਾਰੀ ਬਿਪਤਾ ਦੇ ਕਾਰਨ ਪਛਤਾਇਆ ਅਤੇ ਉਸ ਨੇ ਦੂਤ ਨੂੰ ਕਿਹਾ ਜੋ ਲੋਕਾਂ ਨੂੰ ਹੋਰ ਦੁਖੀ ਨਾ ਕਰ, ਬਸ, “ਬਹੁਤ ਹੋ ਗਿਆ! ਆਪਣਾ ਹੱਥ ਵਾਪਸ ਖਿੱਚ ਲੈ।” ਯਾਹਵੇਹ ਦਾ ਦੂਤ ਉਸ ਸਮੇਂ ਯਬੂਸੀ ਅਰਵਨਾਹ ਦੇ ਪਿੜ ਵਿੱਚ ਸੀ।

17ਜਦੋਂ ਦਾਵੀਦ ਨੇ ਉਸ ਦੂਤ ਨੂੰ ਦੇਖਿਆ ਜੋ ਲੋਕਾਂ ਨੂੰ ਮਾਰ ਰਿਹਾ ਸੀ, ਤਾਂ ਉਸਨੇ ਯਾਹਵੇਹ ਨੂੰ ਕਿਹਾ, “ਮੈਂ ਪਾਪ ਕੀਤਾ ਹੈ ਅਤੇ ਬੁਰਿਆਈ ਵੀ ਮੇਰੇ ਕੋਲੋਂ ਹੋਈ ਹੈ, ਪਰ ਇਨ੍ਹਾਂ ਭੇਡਾਂ ਦਾ ਕੀ ਦੋਸ਼ ਹੈ ਉਨ੍ਹਾਂ ਨੇ ਕੀ ਕੀਤਾ ਹੈ? ਆਪਣਾ ਹੱਥ ਮੇਰੇ ਅਤੇ ਮੇਰੇ ਪਰਿਵਾਰ ਉੱਤੇ ਚਲਾ।”

18ਉਸ ਦਿਨ ਗਾਦ ਦਾਵੀਦ ਕੋਲ ਗਿਆ ਅਤੇ ਉਸ ਨੂੰ ਆਖਿਆ, “ਉੱਪਰ ਜਾ ਅਤੇ ਯਬੂਸੀ ਅਰਵਨਾਹ ਦੇ ਪਿੜ ਵਿੱਚ ਯਾਹਵੇਹ ਲਈ ਇੱਕ ਜਗਵੇਦੀ ਬਣਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.