2 ਸ਼ਮੁਏਲ 24

ਅਰਵਨਾਹ ਨੇ ਕਿਹਾ, “ਮੇਰਾ ਮਹਾਰਾਜ ਰਾਜਾ ਆਪਣੇ ਸੇਵਕ ਕੋਲ ਕਿਉਂ ਆਇਆ ਹੈ?” ਦਾਵੀਦ ਨੇ ਜਵਾਬ ਦਿੱਤਾ, “ਤੇਰਾ ਪਿੜ ਮੈਂ ਤੇਰੇ ਕੋਲ ਮੁੱਲ ਲੈਣ ਲਈ, ਤਾਂ ਜੋ ਮੈਂ ਯਾਹਵੇਹ ਲਈ ਇੱਕ ਜਗਵੇਦੀ ਬਣਾਵਾਂ, ਤਾਂ ਜੋ ਲੋਕਾਂ ਉੱਤੋਂ ਬਿਪਤਾ ਬੰਦ ਹੋ ਜਾਵੇ।”

2 Samuel 24:21 (UKJV) And Araunah said, Wherefore is my lord the king come to his servant? And David said, To buy the threshing floor of you, to build an altar unto the LORD, that the plague may be stayed from the people.

19ਇਸ ਲਈ ਦਾਵੀਦ ਉੱਪਰ ਗਿਆ, ਜਿਵੇਂ ਕਿ ਯਾਹਵੇਹ ਨੇ ਗਾਦ ਰਾਹੀਂ ਹੁਕਮ ਦਿੱਤਾ ਸੀ।

20ਜਦੋਂ ਅਰਵਨਾਹ ਨੇ ਨਿਗਾਹ ਕੀਤੀ ਅਤੇ ਵੇਖਿਆ ਰਾਜਾ ਅਤੇ ਉਸ ਦੇ ਅਧਿਕਾਰੀ ਉਸ ਵੱਲ ਆਉਂਦੇ ਸਨ, ਤਾਂ ਉਹ ਬਾਹਰ ਗਿਆ ਅਤੇ ਪਾਤਸ਼ਾਹ ਦੇ ਅੱਗੇ ਮੂੰਹ ਭਾਰ ਝੁੱਕ ਕੇ ਨਮਸਕਾਰ ਕੀਤਾ।

21ਅਰਵਨਾਹ ਨੇ ਕਿਹਾ, “ਮੇਰਾ ਮਹਾਰਾਜ ਰਾਜਾ ਆਪਣੇ ਸੇਵਕ ਕੋਲ ਕਿਉਂ ਆਇਆ ਹੈ?” ਦਾਵੀਦ ਨੇ ਜਵਾਬ ਦਿੱਤਾ, “ਤੇਰਾ ਪਿੜ ਮੈਂ ਤੇਰੇ ਕੋਲ ਮੁੱਲ ਲੈਣ ਲਈ, ਤਾਂ ਜੋ ਮੈਂ ਯਾਹਵੇਹ ਲਈ ਇੱਕ ਜਗਵੇਦੀ ਬਣਾਵਾਂ, ਤਾਂ ਜੋ ਲੋਕਾਂ ਉੱਤੋਂ ਬਿਪਤਾ ਬੰਦ ਹੋ ਜਾਵੇ।”

22ਅਰਵਨਾਹ ਨੇ ਦਾਵੀਦ ਨੂੰ ਆਖਿਆ, “ਮੇਰੇ ਸੁਆਮੀ ਪਾਤਸ਼ਾਹ ਨੂੰ ਜੋ ਚਾਹੇ ਲੈ ਲਵੇ ਅਤੇ ਚੜ੍ਹਾਵੇ। ਇੱਥੇ ਬਲਦ ਹੋਮ ਦੀ ਭੇਟ ਲਈ ਹਨ, ਅਤੇ ਇੱਥੇ ਲੱਕੜਾਂ ਲਈ ਪਿੜ ਅਤੇ ਬਲਦਾਂ ਦੇ ਜੂਲੇ ਹਨ।

23ਇਹ ਸਭ ਕੁਝ ਅਰਵਨਾਹ ਦੇ ਰਾਜੇ ਨੂੰ ਦੇ ਦਿੱਤਾ।” ਅਰਵਨਾਹ ਨੇ ਉਸ ਨੂੰ ਇਹ ਵੀ ਕਿਹਾ, “ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਡੇ ਤੋਂ ਪਰਸੰਨ ਹੋਵੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.