2 ਸ਼ਮੁਏਲ 24

ਇਹ ਸਭ ਕੁਝ ਅਰਵਨਾਹ ਦੇ ਰਾਜੇ ਨੂੰ ਦੇ ਦਿੱਤਾ।” ਅਰਵਨਾਹ ਨੇ ਉਸ ਨੂੰ ਇਹ ਵੀ ਕਿਹਾ, “ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਡੇ ਤੋਂ ਪਰਸੰਨ ਹੋਵੇ।”

2 Samuel 24:23 (UKJV) All these things did Araunah, as a king, give unto the king. And Araunah said unto the king, The LORD your God accept you.

21ਅਰਵਨਾਹ ਨੇ ਕਿਹਾ, “ਮੇਰਾ ਮਹਾਰਾਜ ਰਾਜਾ ਆਪਣੇ ਸੇਵਕ ਕੋਲ ਕਿਉਂ ਆਇਆ ਹੈ?” ਦਾਵੀਦ ਨੇ ਜਵਾਬ ਦਿੱਤਾ, “ਤੇਰਾ ਪਿੜ ਮੈਂ ਤੇਰੇ ਕੋਲ ਮੁੱਲ ਲੈਣ ਲਈ, ਤਾਂ ਜੋ ਮੈਂ ਯਾਹਵੇਹ ਲਈ ਇੱਕ ਜਗਵੇਦੀ ਬਣਾਵਾਂ, ਤਾਂ ਜੋ ਲੋਕਾਂ ਉੱਤੋਂ ਬਿਪਤਾ ਬੰਦ ਹੋ ਜਾਵੇ।”

22ਅਰਵਨਾਹ ਨੇ ਦਾਵੀਦ ਨੂੰ ਆਖਿਆ, “ਮੇਰੇ ਸੁਆਮੀ ਪਾਤਸ਼ਾਹ ਨੂੰ ਜੋ ਚਾਹੇ ਲੈ ਲਵੇ ਅਤੇ ਚੜ੍ਹਾਵੇ। ਇੱਥੇ ਬਲਦ ਹੋਮ ਦੀ ਭੇਟ ਲਈ ਹਨ, ਅਤੇ ਇੱਥੇ ਲੱਕੜਾਂ ਲਈ ਪਿੜ ਅਤੇ ਬਲਦਾਂ ਦੇ ਜੂਲੇ ਹਨ।

23ਇਹ ਸਭ ਕੁਝ ਅਰਵਨਾਹ ਦੇ ਰਾਜੇ ਨੂੰ ਦੇ ਦਿੱਤਾ।” ਅਰਵਨਾਹ ਨੇ ਉਸ ਨੂੰ ਇਹ ਵੀ ਕਿਹਾ, “ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਡੇ ਤੋਂ ਪਰਸੰਨ ਹੋਵੇ।”

24ਪਰ ਰਾਜੇ ਨੇ ਅਰਵਨਾਹ ਨੂੰ ਜਵਾਬ ਦਿੱਤਾ, “ਨਹੀਂ, ਸੱਚ-ਮੁੱਚ ਮੈਂ ਤੈਨੂੰ ਮੁੱਲ ਦੇ ਕੇ ਇਹ ਪਿੜ ਲਵਾਂਗਾ ਅਤੇ ਯਾਹਵੇਹ ਆਪਣੇ ਪਰਮੇਸ਼ਵਰ ਨੂੰ ਹੋਮ ਦੀਆਂ ਭੇਟਾਂ ਦੀ ਬਲੀ ਨਹੀਂ ਚੜ੍ਹਾਵਾਂਗਾ ਜਿਨ੍ਹਾਂ ਦੀ ਕੋਈ ਕੀਮਤ ਨਹੀਂ ਹੈ।” ਇਸ ਲਈ ਦਾਵੀਦ ਨੇ ਪਿੜ ਅਤੇ ਬਲਦਾਂ ਨੂੰ ਖਰੀਦ ਲਿਆ ਅਤੇ ਉਨ੍ਹਾਂ ਲਈ ਪੰਜਾਹ ਸ਼ੈਕੇਲ ਚਾਂਦੀ ਦੇ ਦਿੱਤੀ।

25ਦਾਵੀਦ ਨੇ ਉੱਥੇ ਯਾਹਵੇਹ ਲਈ ਇੱਕ ਜਗਵੇਦੀ ਬਣਾਈ ਅਤੇ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ। ਸੋ ਯਾਹਵੇਹ ਨੇ ਦੇਸ਼ ਦੇ ਲਈ ਉਸਦੀ ਪ੍ਰਾਰਥਨਾ ਦਾ ਜਵਾਬ ਦਿੱਤਾ, ਅਤੇ ਇਸਰਾਏਲ ਉੱਤੇ ਬਵਾ ਨੂੰ ਰੋਕ ਦਿੱਤਾ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.