2 ਸ਼ਮੁਏਲ 3

ਅਬਨੇਰ ਨੇ ਬਿਨਯਾਮੀਨ ਦੇ ਲੋਕਾਂ ਨਾਲ ਵੀ ਵਿਅਕਤੀਗਤ ਤੌਰ ਤੇ ਗੱਲ ਕੀਤੀ। ਫਿਰ ਉਹ ਦਾਵੀਦ ਨੂੰ ਉਹ ਸਭ ਕੁਝ ਦੱਸਣ ਲਈ ਹੇਬਰੋਨ ਗਿਆ ਜੋ ਇਸਰਾਏਲ ਅਤੇ ਬਿਨਯਾਮੀਨ ਦਾ ਸਾਰਾ ਸਮੂਹ ਕਰਨਾ ਚਾਹੁੰਦਾ ਸੀ।

2 Samuel 3:19 (UKJV) And Abner also spoke in the ears of Benjamin: and Abner went also to speak in the ears of David in Hebron all that seemed good to Israel, and that seemed good to the whole house of Benjamin.

17ਅਬਨੇਰ ਨੇ ਇਸਰਾਏਲ ਦੇ ਬਜ਼ੁਰਗਾਂ ਨਾਲ ਗੱਲ ਕੀਤੀ ਅਤੇ ਕਿਹਾ, “ਤੁਸੀਂ ਤਾਂ ਪਹਿਲੇ ਸਮੇਂ ਤੋਂ ਹੀ ਦਾਵੀਦ ਨੂੰ ਆਪਣਾ ਰਾਜਾ ਬਣਾਉਣਾ ਚਾਹੁੰਦੇ ਸੀ।

18ਹੁਣ ਇਹ ਕਰੋ! ਕਿਉਂਕਿ ਯਾਹਵੇਹ ਨੇ ਦਾਵੀਦ ਨਾਲ ਵਾਅਦਾ ਕੀਤਾ ਸੀ, ‘ਮੈਂ ਆਪਣੇ ਸੇਵਕ ਦਾਵੀਦ ਦੀ ਮਦਦ ਨਾਲ ਆਪਣੀ ਪਰਜਾ ਇਸਰਾਏਲ ਨੂੰ ਫ਼ਲਿਸਤੀਆਂ ਦੇ ਹੱਥੋਂ ਅਤੇ ਉਨ੍ਹਾਂ ਦੇ ਸਾਰੇ ਦੁਸ਼ਮਣਾਂ ਦੇ ਹੱਥੋਂ ਛੁਡਾਵਾਂਗਾ।’ ”

19ਅਬਨੇਰ ਨੇ ਬਿਨਯਾਮੀਨ ਦੇ ਲੋਕਾਂ ਨਾਲ ਵੀ ਵਿਅਕਤੀਗਤ ਤੌਰ ਤੇ ਗੱਲ ਕੀਤੀ। ਫਿਰ ਉਹ ਦਾਵੀਦ ਨੂੰ ਉਹ ਸਭ ਕੁਝ ਦੱਸਣ ਲਈ ਹੇਬਰੋਨ ਗਿਆ ਜੋ ਇਸਰਾਏਲ ਅਤੇ ਬਿਨਯਾਮੀਨ ਦਾ ਸਾਰਾ ਸਮੂਹ ਕਰਨਾ ਚਾਹੁੰਦਾ ਸੀ।

20ਜਦੋਂ ਅਬਨੇਰ, ਜਿਸ ਦੇ ਨਾਲ ਵੀਹ ਆਦਮੀ ਸਨ, ਹੇਬਰੋਨ ਵਿੱਚ ਦਾਵੀਦ ਕੋਲ ਆਇਆ, ਤਾਂ ਦਾਵੀਦ ਨੇ ਉਸਦੇ ਅਤੇ ਉਸਦੇ ਆਦਮੀਆਂ ਲਈ ਇੱਕ ਭੋਜਨ ਤਿਆਰ ਕੀਤਾ।

21ਤਦ ਅਬਨੇਰ ਨੇ ਦਾਵੀਦ ਨੂੰ ਆਖਿਆ, ਹੁਣ ਮੈਂ ਝੱਟ ਜਾ ਕੇ ਸਾਰੇ ਇਸਰਾਏਲ ਨੂੰ ਆਪਣੇ ਮਹਾਰਾਜ ਪਾਤਸ਼ਾਹ ਲਈ ਇਕੱਠਾ ਕਰਾਂਗਾ, ਤਾਂ ਜੋ ਉਹ ਤੁਹਾਡੇ ਨਾਲ ਵਾਅਦਾ ਕਰਨ ਅਤੇ ਜਿੱਥੇ ਤੁਹਾਡੇ ਮਨ ਦੀ ਇੱਛਾ ਹੋਵੇ, ਉੱਥੇ ਹੀ ਤੁਸੀਂ ਰਾਜ ਕਰੋ। ਇਸ ਲਈ ਦਾਵੀਦ ਨੇ ਅਬਨੇਰ ਨੂੰ ਭੇਜ ਦਿੱਤਾ ਅਤੇ ਉਹ ਸ਼ਾਂਤੀ ਨਾਲ ਚਲਾ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.